by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸ਼੍ਰੀ ਮੁਕਤਸਰ ਸਾਹਿਬ ਕੋਲ ਰੇਲਵੇ ਫਾਟਕ 'ਤੇ ਇਕ ਤੇਜ਼ ਰਫਤਾਰ ਟਰੱਕ ਨੇ ਸਕੂਟਰ ਨੂੰ ਟੱਕਰ ਮਾਰ ਦਿੱਤੀ ਹੈ। ਦੱਸਿਆ ਜਾ ਰਿਹਾ ਇਕ ਦਾਦਾ ਆਪਣੇ 4 ਸਾਲਾ ਦੇ ਪੋਤੇ ਨੂੰ ਸਕੂਲ ਛੱਡਣ ਲਈ ਜਾ ਰਿਹਾ ਸੀ। ਇਸ ਦੌਰਾਨ ਵੀ ਭਿਆਨਕ ਹਾਦਸੇ ਦੌਰਾਨ 4 ਸਾਲਾ ਬੱਚੇ ਦੀ ਮੌਕੇ 'ਤੇ ਮੌਤ ਹੋ ਗਈ । ਇਹ ਬੱਚਾ ਸਕੂਲ 'ਚ ਪੜਦਾ ਸੀ ਤੇ ਸ਼੍ਰੀ ਮੁਕਤਸਰ ਸਾਹਿਬ ਦੀ ਯੋਧੂ ਕਲੋਨੀ ਦਾ ਰਹਿਣ ਵਾਲਾ ਹੈ। ਜਿਸ ਦੀ ਪਛਾਣ ਅਵਲਦੀਪ ਸਿੰਘ ਦੇ ਰੂਪ ਵਿੱਚ ਹੋਈ ਹੈ। ਇਸ ਘਟਨਾ ਨਾਲ ਪਿੰਡ ਵਿੱਚ ਸੋਗ ਦੀ ਲਹਿਰ ਛਾ ਗਈ ਹੈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ।