by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਦੇਸ਼ ਦੀ ਏਕਤਾ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਸੁਵੇ ਦੇ ਬਹਾਦਰ ਜਵਾਨਾਂ ਨੂੰ ਸ਼ਰਧਾਜਲੀ ਭੇਟ ਕਰਨ ਲਈ PAP ਵਿਖੇ ਪੁਲਿਸ ਯਾਦਗਾਰੀ ਦਿਵਸ ਮਨਾਇਆ ਗਿਆ ਹੈ। ਸੂਬੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦੇ DGP ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਇਕ ਬੇਮਿਸਾਲ ਫੋਰਸ ਹੈ, ਜਿਸ ਨੇ ਸ਼ਾਤ ਤੇ ਅਸ਼ਾਂਤ ਮਾਹੌਲ 'ਚ ਦੇਸ਼ ਦੀ ਸੇਵਾ ਕੀਤੀ ਹੈ। ਉਨ੍ਹਾਂ ਨੇ ਕਿਹਾ ਸਤੰਬਰ 1981 ਤੋਂ ਅਗਸਤ 1992 ਦੇ ਸਮੇ ਦੌਰਾਨ 1792 ਪੁਲਿਸ ਅਧਿਕਾਰੀਆਂ ਨੇ ਅੱਤਵਾਦ ਨਾਲ ਲੜਦੇ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਸੀ। PAP ਕੈਂਪਸ ਵਿੱਚ ਬਣੇ ਪੁਲਿਸ ਸ਼ਹੀਦ ਸਮਾਰਕ ਵਿਖੇ ਇਕ ਸੁੱਚਗੇ ਢੰਗ ਨਾਲ ਯਾਦਗਾਰੀ ਪੇਡ ਦਾ ਆਯੋਜਨ ਕੀਤਾ ਗਿਆ ਸੀ । ਪੰਜਾਬ ਦੇ DGP ਗੌਰਵ ਯਾਦਵ ਨੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਤੇ ਪੰਜਾਬ ਪੁਲਿਸ ਵਲੋਂ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ ਹੈ। ਦੱਸ ਦਈਏ ਕਿ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਹਥਿਆਰ ਉਲਟੇ ਕੀਤੇ ਜਾਂਦੇ ਹਨ ਤੇ 2 ਮਿੰਟ ਦਾ ਮੋਨ ਰੱਖਿਆ ਜਾਂਦਾ ਹੈ ।