by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਕੈਬਨਿਟ ਦੀ ਮੀਟਿੰਗ ਦੌਰਾਨ ਕਈ ਵੱਡੇ ਫੈਸਲੇ ਲਏ ਗਏ ਹਨ। ਸਰਕਾਰੀ ਮੁਲਾਜਮਾਂ ਨੂੰ ਪੰਜਾਬ ਸਰਕਾਰ ਨੇ ਦੀਵਾਲੀ ਦਾ ਵੱਡਾ ਤੋਹਫ਼ਾ ਦਿੰਦੇ ਡੀ. ਏ ਯਾਨੀ ਕਿ ਮਹਿੰਗਾਈ ਭੱਤੇ ਵਿੱਚ 6 ਫੀਸਦੀ ਵਾਧਾ ਕੀਤਾ ਗਿਆ ਹੈ। ਧਾਰਮਿਕ ਗ੍ਰੰਥਾਂ ਨੂੰ ਲੈ ਕੇ ਜਾਣ ਵਾਲਿਆਂ ਗੱਡੀਆਂ ਨੂੰ ਟੈਕਸ ਮੁਕਤ ਕਰਨ ਦਾ ਫੈਸਲਾ ਕੀਤਾ ਗਿਆ ਹੈ। ਪੰਜਾਬ 'ਚ ਸਰਕਾਰੀ ਭਰਤੀਆਂ ਲਈ ਪੰਜਾਬੀ ਭਾਸ਼ਾ 'ਚ ਹੀ ਟੈਸਟ ਲਿਆ ਜਾਵੇਗਾ ਤੇ ਨੌਕਰੀ ਹਾਸਲ ਕਰਨ ਦੇ ਲਈ 50 ਫੀਸਦੀ ਨੰਬਰ ਲਿਆਉਣੇ ਜ਼ਰੂਰੀ ਕੀਤੇ ਗਏ ਹਨ। ਸਾਲ 2004 ਤੋਂ 2010 ਤੱਕ ਬਿਜਲੀ ਬੋਰਡ ਦੇ ਵਿੱਚ ਕੰਮ ਕਰਨ ਵਾਲੇ ਜਿਨ੍ਹਾਂ ਮੁਲਾਜਮਾਂ ਦੀ ਮੌਤ ਹੋ ਚੁੱਕੀ ਹੈ ਉਨ੍ਹਾਂ ਦੇ ਪਰਿਵਾਰਿਕ ਮੈਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਫੈਸਲਾ ਕੀਤਾ ਹੈ ।