by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਮਾਮਲੇ 'ਚ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਲੁਧਿਆਣਾ ਕੋਰਟ 'ਚ ਅੱਜ ਪੇਸ਼ੀ ਹੋਣੀ ਸੀ। ਦੱਸਿਆ ਜਾ ਰਿਹਾ ਕਿ ਹੁਣ ਨਵਜੋਤ ਸਿੰਘ ਸਿੱਧੂ ਦੀ ਪੇਸ਼ੀ ਟੱਲ ਗਈ ਹੈ ਹਸਪਤਾਲ 'ਚ ਕਰਵਾਏ ਗਏ। ਮੈਡੀਕਲ ਵਿਚ ਡਾਕਟਰਾਂ ਨੇ ਸਿੱਧੂ ਨੂੰ ਅਨਫਿੱਟ ਦੱਸਿਆ ਹੈ ।ਜ਼ਿਕਰਯੋਗ ਹੈ ਕਿ ਬੀਤੀ ਦਿਨੀਂ ਸਿੱਧੂ ਦੀ ਤਬੀਅਤ ਵਿਗੜਨ ਕਾਰਨ ਉਨ੍ਹਾਂ ਨੂੰ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿੱਚ ਦਾਖਿਲ ਕਰਵਾਇਆ ਗਿਆ ਸੀ। ਸਿੱਧੂ ਵਲੋਂ ਜੇਲ੍ਹ ਸੁਪਰੀਡੈਂਟ ਨੂੰ ਪੱਤਰ ਲਿੱਖ ਕੇ ਅਦਾਲਤ ਵਿੱਚ ਹੋਣ ਵਾਲੀ ਪੇਸ਼ੀ ਲਈ ਸੁਰੱਖਿਆ ਦੀ ਮੰਗ ਕੀਤੀ ਗਈ ਸੀ। ਸਿੱਧੂ ਨੇ ਕਿਹਾ ਕਿ ਲੁਧਿਆਣਾ ਅਦਾਲਤ ਵਿੱਚ ਪਹਿਲਾਂ ਬੰਬ ਧਮਾਕਾ ਹੋ ਚੁੱਕਿਆ ਹੈ । ਇਸ ਲਈ ਇਥੇ ਜਾਣ ਲਈ ਊਨਾ ਨੂੰ ਸੁਰਖੀਆਂ ਮੁਹਈਆ ਕਰਵਾਈ ਜਾਵੇ। ਇਸ ਤੋਂ ਬਾਅਦ ਮੁੱਖ ਮੰਤਰੀ ਮਾਨ ਨੇ ਟਵੀਟ ਕਰਕੇ ਸਿੱਧੂ ਨੂੰ ਸੁਰੱਖਿਆ ਮੁਹਈਆ ਕਰਵਾਉਣ ਦੇ ਹੁਕਮ ਜਾਰੀ ਕੀਤੇ ਸੀ।