by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਆਬਕਾਰੀ ਵਿਭਾਗ ਤੇ ਬਿਆਸ ਦਰਿਆ ਦੇ ਕੰਢੇ ਪਿੰਡ ਬੁਢਾ ਬਾਲਾ ਮੋਚਪੁਰ ਨੇੜੇ ਦੇਸੀ ਸ਼ਰਾਬ ਦੀ ਤਸਕਰੀ ਦਾ ਧੰਦਾ ਚੱਲ ਰਿਹਾ ਸੀ। ਪੁਲਿਸ ਵਲੋਂ ਸੂਚਨਾ ਦੇ ਆਧਾਰ 'ਤੇ ਛਾਪਾ ਮਾਰਿਆ ਤਾਂ ਸ਼ਰਾਬ ਤਸਕਰ ਪੁਲਿਸ ਤੇ ਆਬਕਾਰੀ ਵਿਭਾਗ ਨੂੰ ਚਕਮਾ ਦੇ ਕੇ ਫਰਾਰ ਹੋ ਗਏ। ਦੱਸਿਆ ਜਾ ਰਿਹਾ ਕਿ ਆਬਕਾਰੀ ਅਧਿਕਾਰੀਆਂ ਨੇ ਪੰਜਾਬ ਪੁਲਿਸ ਨਾਲ ਮਿਲ ਕੇ ਛਾਪੇਮਾਰੀ ਕੀਤੀ ਹੈ। ਪੁਲਿਸ ਨੂੰ ਦੇਖ ਕੇ ਬੇੜੀ ਰਾਹੀਂ ਦੇਸੀ ਸ਼ਰਾਬ ਦੀ ਖੇਪ ਲੈ ਕੇ ਆ ਰਹੇ ਤਸਕਰ ਦਰਿਆ ਪਾਰ ਕਰਕੇ ਗੁਰਦਾਸਪੁਰ ਤੋਂ ਹੁਸ਼ਿਆਰਪੁਰ ਵਾਲ ਨੂੰ ਫਰਾਰ ਹੋ ਗਏ ਹਨ। ਮੌਕੇ ਤੇ ਪੁਲਿਸ ਵਲੋਂ ਉਨ੍ਹਾਂ ਨੂੰ ਫੜਨ ਦੀ ਕੋਸ਼ਿਸ ਕੀਤੀ ਜਾ ਰਹੀ ਸੀ ਪਰ ਉਹ ਅਦਫਲ ਰਹੇ। ਫਿਲਹਾਲ ਪੁਲਿਸ ਵਲੋਂ ਇਸ ਮਾਮਲੇ ਦੀ ਸਖ਼ਤੀ ਨਾਲ ਜਾਂਚ ਕੀਤੀ ਜਾ ਰਹੀ ਹੈ।