by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸ਼ਹੀਦ ਭਗਤ ਸਿੰਘ ਦੇ ਜੱਦੀ ਘਰ ਕੋਲ ਪਾਰਕ ਦਾ ਬਿਜਲੀ ਕੁਨੈਕਸ਼ਨ ਕੱਟਣ 'ਤੇ ਹੁਣ 'ਆਪ' ਸਰਕਾਰ ਨੂੰ ਸਵਾਲਾਂ ਨਾਲ ਘੇਰਿਆ ਜਾ ਰਿਹਾ ਹੈ। ਸ਼ਹੀਦ- ਏ- ਆਜ਼ਮ ਭਗਤ ਸਿੰਘ ਦੇ ਪਿੰਡ ਖਤਕੜਕਲਾ 'ਚ ਘਰ ਦਾ ਬਿਜਲੀ ਕੁਨੈਕਸ਼ਨ ਕੱਟ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਕਿ 19 ਹਜ਼ਾਰ ਦਾ ਬਿੱਲ ਬਕਾਇਆ ਹੋਣ ਕਰਕੇ ਬਿਜਲੀ ਕੁਨੈਕਸ਼ਨ ਕੱਟ ਦਿੱਤਾ ਗਿਆ ਹੈ ਪਰ ਫਿਰ ਸ਼ਾਮ ਤੱਕ ਸ਼ੁਰੂ ਕਰ ਦਿੱਤੀ ਗਈ ਸੀ। ਬਿਜਲੀ ਕੱਟਣ ਤੋਂ ਬਾਅਦ ਵਿਰੋਧੀ ਧਿਰਾਂ ਨੇ ਕਿਹਾ ਸ਼ਹੀਦ ਭਗਤ ਸਿੰਘ ਦੀ ਕਸਮ ਖਾਣ ਵਾਲੇ ਅੱਜ ਭਗਤ ਸਿੰਘ ਨੂੰ ਭੁੱਲ ਗਏ ਹਨ। ਰਾਜਾ ਵੜਿੰਗ ਨੇ ਕਿਹਾ ਕਾਂਗਰਸ ਪਾਰਟੀ ਸ਼ਹੀਦ ਭਗਤ ਸਿੰਘ ਦੇ ਘਰ ਦਾ ਬਿਜਲੀ ਦਾ ਬਿਲ ਭਰਨ ਲਈ ਤਿਆਰ ਹੈ।