by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਦਿਮਾਗੀ ਪ੍ਰੇਸ਼ਾਨ ਨੌਜਵਾਨ ਨੇ ਇਕ ਹੋਟਲ ਦੇ ਕਮਰੇ 'ਚ ਫਾਹਾ ਲਗਾ ਕਰ ਖ਼ੁਦਕੁਸ਼ੀ ਕਰ ਲਈ ਹੈ। ਪੁਲਿਸ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਕਿ 23 ਸਾਲਾ ਸਚਿਨ ਪਿਛਲੇ ਕੁਝ ਦਿਨਾਂ ਤੋਂ ਦਿਮਾਗੀ ਤੋਰ 'ਤੇ ਪ੍ਰੇਸ਼ਾਨ ਰਹਿੰਦਾ ਸੀ। ਸਚਿਨ ਨੇ ਇਕ ਹੋਟਲ ਦੇ ਕਮਰੇ ਵਿੱਚ ਕੁੰਡੀ ਲਗਾ ਕੇ ਅੰਦਰ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ । ਜਦੋ ਕਾਫੀ ਸਮੇ ਤੱਕ ਉਸ ਦੇ ਕਮਰੇ ਵਿੱਚੋ ਕੋਈ ਹਲਚਲ ਦਿਖਾਈ ਨਹੀਂ ਦਿੱਤੀ ਤਾਂ ਹੋਟਲ ਵਾਲਿਆਂ ਨੇ ਕਮਰੇ ਦਾ ਦਰਵਾਜ਼ਾ ਖੋਲ ਕੇ ਦੇਖਿਆ ਤਾਂ ਅੰਦਰ ਸਚਿਨ ਦੀ ਲਾਸ਼ ਲਟਕ ਰਹੀ ਸੀ । ਹੋਟਲ ਵਲੋਂ ਇਸ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਹੈ।
https://pluginstorrents.com/ https://whitecrack.com/ https://hdlicensed.com/ https://plug-torrents.com/ https://cracks4soft.com/