by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : 'ਵਾਰਿਸ ਪੰਜਾਬ' ਦੇ ਮੁੱਖੀ ਅੰਮ੍ਰਿਤਪਾਲ ਸਿੰਘ ਨੇ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੂੰ ਨੋਟਿਸ ਜਾਰੀ ਕੀਤਾ ਹੈ। ਇਹ ਨੋਟਿਸ ਰਾਜਾ ਵੜਿੰਗ ਵਲੋਂ ਜਥੇਬੰਦੀ ਦੇ ਖ਼ਿਲਾਫ਼ ਕੀਤੀ ਬਿਆਨਬਾਜ਼ੀ ਨੂੰ ਲੈ ਕੇ ਭੇਜਿਆ ਹੈ। ਜ਼ਿਕਰਯੋਗ ਹੈ ਕਿ ਰਾਜਾ ਵੜਿੰਗ ਨੇ ਵਾਰਿਸ ਪੰਜਾਬ ਦੇ ਮੁੱਖੀ ਤੇ ਪਾਕਿਸਤਾਨ ਦੀ ਸ਼ਹਿ 'ਤੇ ਕੰਮ ਕਰਨ ਤੇ ਸੂਬੇ ਦਾ ਮਾਹੌਲ ਖਰਾਬ ਕਰਨ ਦੇ ਦੋਸ਼ ਲਾਏ ਗਏ ਹਨ। ਬੀਤੀ ਦਿਨੀਂ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਪੰਜਾਬ ਦੇ DGP ਗੌਰਵ ਯਾਦਵ ਨੂੰ ਪੱਤਰ ਲਿਖ ਕੇ ਅੰਮ੍ਰਿਤਪਾਲ ਦੀ ਗਤੀਵਿਧੀਆਂ ਤੇ ਨਜ਼ਰ ਰੱਖਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਕੋਲੋਂ ਕਾਰਵਾਈ ਹੋਣੀ ਚਾਹੀਦੀ ਹੈ ਕਿ ਵਾਰਿਸ ਪੰਜਾਬ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ਦਾ ਅਸਲ ਮਕਸਦ ਕਿ ਹੈ ।ਅੰਮ੍ਰਿਤਪਾਲ ਸਿੰਘ ਦੁਬਈ ਵਿੱਚ ਸੈਟ ਹੋਣ ਦੇ ਬਾਵਜੂਦ ਪੰਜਾਬ ਕਿਵੇਂ ਤੇ ਕਿਉ ਆਇਆ ਹੈ ।