by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸਿੱਧੂ ਮੂਸੇਵਾਲਾ ਦੇ ਪਿੰਡ ਮੂਸਾ ਵਿੱਚ ਇਕ ਵਾਰ ਫਿਰ ਕਾਲੀ ਦੀਵਾਲੀ ਮਨਾਈ ਜਾਵੇਗੀ। ਪਿੰਡ ਦੇ ਲੋਕਾਂ ਨੇ ਫੈਸਲਾ ਕੀਤਾ ਕਿ ਪਿੰਡ ਵਿੱਚ ਨਾ ਤਾਂ ਦੀਪਮਾਲਾ ਕੀਤੀ ਜਾਵੇਗੀ, ਨਾ ਹੀ ਪਟਾਕੇ ਚਲਾਏ ਜਾਣਗੇ। ਸਿਰਫ ਸਿੱਧੂ ਦੀ ਯਾਦ ਤੇ ਉਸ ਨੂੰ ਇਨਸਾਫ ਦਵਾਉਣ ਲਈ ਦੀਵੇ ਤੇ ਕਾਲੀਆਂ ਪੱਟੀਆਂ ਬੰਨ ਬੈਠਾਂਗੇ। ਸਿੱਧੂ ਮੂਸੇਵਾਲਾ ਦੇ ਪਿਤਾ ਨੇ ਕਿਹਾ ਕਿ ਸਾਨੂੰ ਇਨਸਾਫ ਨਹੀਂ ਮਿਲੇਗਾ ।ਉਨ੍ਹਾਂ ਨੇ ਕਿਹਾ ਕਿ ਲੋਕ ਕਾਲੀ ਦੀਵਾਲੀ ਮਨਾਉਣ ਉਹ ਵਕਤ ਦਾ ਮਾਰਿਆ ਹੋਇਆ ਹੈ। ਸਰਕਾਰ ਤੋਂ ਇਨਸਾਫ ਦੀ ਉਮੀਦ ਨਹੀਂ ਹੈ । ਜ਼ਿਕਰਯੋਗ ਹੈ ਕਿ ਅਫਸਾਨਾ ਖਾਨ ਨੇ ਵੀ ਪੋਸਟ ਸਾਂਝੀ ਕਰ ਲਿਖਿਆ ਕਿ ਸਿੱਧੂ ਮੂਸੇਵਾਲਾ ਨੂੰ ਇਨਸਾਫ ਦਵਾਉਣ ਲਈ ਸਾਨੂੰ ਸਭ ਨੂੰ ਕਾਲੀ ਦੀਵਾਲੀ ਮਨਾਉਣੀ ਚਾਹੀਦੀ ਹੈ ਤੇ ਉਸ ਨੂੰ ਯਾਦ ਕਰਕੇ ਦੀਵੇ ਜਗਾਉਣੇ ਚਾਹੀਦੇ ਹਨ। ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦੀ ਮੌਤ ਨੂੰ ਹੁਣ ਤੱਕ 6 ਮਹੀਨੇ ਤੋਂ ਵੱਧ ਦਾ ਸਮਾਂ ਹੋ ਚੁੱਕਾ ਹੈ।