by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਬੱਸ 'ਚ ਦੀਵਾ ਜਗਾ ਕੇ ਸੁੱਤੇ ਡਰਾਈਵਰ ਤੇ ਕੰਡਕਟਰ ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਕਿ ਦੀਵਾਲੀ ਵਾਲੇ ਦਿਨ ਦੋਵੇ ਬੱਸ 'ਚ ਦੀਵਾ ਜਗਾ ਕੇ ਸੌ ਗਏ ਸੀ। ਜਿਸ ਤੋਂ ਬਾਅਦ ਅਚਾਨਕ ਅੱਗ ਲਗ ਗਈ । ਹਾਦਸੇ 'ਚ ਡਰਾਈਵਰ ਤੇ ਕੰਡਕਟਰ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਦੋ ਤੱਕ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ ਗਈ। ਜਦੋ ਤੱਕ ਬੱਸ ਸੜ ਕੇ ਸੁਆਹ ਹੋ ਚੁੱਕੀ ਸੀ। ਪੁਲਿਸ ਨੇ ਦੋਵਾਂ ਦੀ ਲਾਸ਼ਾ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਇਸ ਹਾਦਸੇ ਕਾਰਨ ਬੱਸ ਸਟੈਂਡ ਵਿੱਚ ਕੰਮ ਕਰਦੇ ਮੁਲਾਜਮਾਂ ਵਿੱਚ ਸੋਗ ਦੀ ਲਹਿਰ ਛਾ ਗਈ ਹੈ। ਜ਼ਿਕਰਯੋਗ ਹੈ ਕਿ ਦੀਵਾਲੀ ਵਾਲੇ ਦਿਨ ਅੱਗ ਲੱਗਣ ਦੀਆਂ ਘਟਨਾਵਾਂ ਸਾਹਮਣੇ ਆਉਦੀਆਂ ਰਹਿੰਦੀਆਂ ਹਨ । ਹੁਣ ਤੱਕ ਕੁਝ 201 ਘਟਨਾਵਾਂ ਸਾਹਮਣੇ ਆ ਚੁੱਕੀਆਂ ਹਨ ।