by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ ) : ਅਮਰੀਕਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿਥੇ ਇਕ ਹਾਈ ਸਕੂਲ ਵਿੱਚ ਗੋਲੀਬਾਰੀ ਦੌਰਾਨ 3 ਲੋਕਾਂ ਦੀ ਮੌਤ ਹੋ ਗਈ ਹੈ। ਜਦਕਿ ਕਈ ਲੋਕ ਜਖਮੀ ਹੋ ਗਏ ਹਨ। ਜਾਣਕਾਰੀ ਅਨੁਸਾਰ ਗੋਲੀਆਂ ਚਲਾਉਣ ਵਾਲਾ ਵਿਅਕਤੀ ਸਵੇਰੇ 9 ਵਜੇ ਤੋਂ ਬਾਅਦ ਸੈਟਰਲ ਵਿਜ਼ੂਅਲ ਐਂਡ ਪ੍ਰਫਾਰਮਿੰਗ ਆਰਟਸ ਹਾਈ ਸਕੂਲ 'ਚ ਦਾਖਲ ਹੋਇਆ। ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਇਹ ਸਪਸ਼ੱਟ ਨਹੀਂ ਹੋਇਆ ਕਿ ਸਕੂਲ ਦੇ ਦਰਵਾਜੇ ਬੰਦ ਹੋਣ ਦੇ ਬਾਵਜੂਦ ਵੀ ਸ਼ੱਕੀ ਬੰਦੂਕਧਾਰੀ ਨੇ ਕਿਵੇਂ ਸਕੂਲ ਵਿੱਚ ਐਂਟਰੀ ਕੀਤੀ ।