by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਭਾਰਤੀ ਕਿਸਾਨ ਯੂਨੀਅਨ ਦੇ ਆਗੂ ਸਵਰਨ ਸਿੰਘ ਦੀ ਕੈਨੇਡਾ ਵਿੱਚ ਮੌਤ ਹੋ ਗਈ। ਜਿਨ੍ਹਾਂ ਦੀ ਮ੍ਰਿਤਕ ਦੇਹ ਹੁਣ ਮਾਛੀਵਾੜਾ ਵਿਖੇ ਲਿਆਂਦੀ ਜਾਵੇਗੀ। ਮ੍ਰਿਤਕ ਦੇ ਪਰਿਵਾਰਿਕ ਮੈਬਰਾਂ ਨੇ ਦੱਸਿਆ ਕਿ ਸਵਰਨ ਸਿੰਘ ਮਾਂਗਟ 4 ਮਹੀਨੇ ਪਹਿਲਾਂ ਹੀ ਕੈਨੇਡਾ ਦੇ ਵੈਸਟਰੀਜ ਐਬੋਟਸਫ਼ੋਰ੍ਡ ਵਿਖੇ ਆਪਣੇ ਪੁੱਤਰ ਨੂੰ ਮਿਲਣ ਗਏ ਹਨ ਪਰ ਉਥੇ ਉਨ੍ਹਾਂ ਦੀ ਦਿਲ ਦਾ ਡੋਰਾ ਪੈਣ ਨਾਲ ਮੌਤ ਹੋ ਗਈ ਹੈ । ਜ਼ਿਕਰਯੋਗ ਹੈ ਕਿ ਸਵਰਨ ਸਿੰਘ ਦਾ ਕਿਸਾਨ ਅੰਦੋਲਨ ਵਿੱਚ ਅਹਿਮ ਯੋਗਦਾਨ ਪਾਇਆ ਸੀ। ਉਨ੍ਹਾਂ ਦਾ ਪੁੱਤਰ ਆਪਣੇ ਪਿਤਾ ਦੀ ਦੇਹ ਲੈ ਕੇ ਮਾਛੀਵਾੜਾ ਪਹੁੰਚ ਰਿਹਾ ਹੈ। ਜਿਥੇ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ ।