ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ 'ਚ ਨਸ਼ੇ ਨਾਲ ਮਰਨ ਵਾਲਿਆਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਹੁਣ ਇਕ ਮਾਮਲਾ ਤਲਵੰਡੀ ਸਾਬੋ ਦੇ ਪਿੰਡ ਮਲਕਾਣਾ ਵਿੱਚ ਇਕ ਨੌਜਵਾਨ ਦੀ ਨਸ਼ੇ ਦੀ ਉਵਰਡੋਜ਼ ਨਾਲ ਮੌਤ ਹੋ ਗਈ। ਪਰਿਵਾਰਿਕ ਮੈਬਰਾਂ ਨੇ ਨੌਜਵਾਨ ਦੀ ਮੌਤ ਦੇ ਖ਼ਿਲਾਫ਼ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ ਤੇ ਉਨ੍ਹਾਂ ਨੇ ਕਿਹਾ ਪਿੰਡ 'ਚ ਨਸ਼ਾ ਸ਼ਰੇਆਮ ਵਿਕਦਾ ਹੈ । ਜਿਸ ਕਾਰਨ ਰੋਜ਼ਾਨਾ ਕਈ ਨੌਜਵਾਨਾਂ ਦੀ ਮੌਤ ਹੁੰਦੀ ਹੈ । ਦੱਸ ਦਈਏ ਕਿ ਨੌਜਵਾਨ ਮਹਿਕਦੀਪ ਸਿੰਘ ਜੋ ਕਿ ਨਸ਼ੇ ਦਾ ਆਦਿ ਸੀ ਤੇ ਉਸ ਦੀ ਨਸ਼ੇ ਦੀ ਉਵਰਡੋਜ਼ ਨਾਲ ਮੌਤ ਹੋ ਗਈ।
ਪਰਿਵਾਰਿਕ ਮੈਬਰਾਂ ਨੇ ਕਿਹਾ ਜਦੋ ਰਾਤ ਉਨ੍ਹਾਂ ਦਾ ਪੁੱਤ ਘਰ ਨਹੀ ਆਇਆ ਤਾਂ ਉਨ੍ਹਾਂ ਨੇ ਭਾਲ ਸ਼ੁਰੂ ਕੀਤੀ ਪਰ ਉਹ ਨਹੀ ਮਿਲਿਆ। ਸਵੇਰੇ ਨੌਜਵਾਨ ਦੀ ਲਾਸ਼ ਪਿੰਡ ਮਲਕਾਣਾ ਦੇ ਛੱਪੜ 'ਚੋ ਮਿਲੀ। ਪਰਿਵਾਰਿਕ ਮੈਬਰਾਂ ਦਾ ਕਹਿਣਾ ਕਿ ਮਹਿਕਦੀਪ ਨੇ ਕਈ ਵਾਰ ਨਸ਼ਾ ਛੁਡਾਉਣ ਦੀ ਕੋਸ਼ਿਸ਼ ਕੀਤੀ ਪਰ ਉਸ ਦੇ ਸਾਥੀ ਫਿਰ ਉਸ ਨੂੰ ਨਸ਼ਾ ਕਰਵਾਉਣ ਲਈ ਲੈ ਜਾਂਦੇ ਸੀ । ਉਨ੍ਹਾਂ ਨੇ ਕਿਹਾ ਪਿੰਡ ਵਿੱਚ ਸ਼ਰੇਆਮ ਨਸ਼ਾ ਵਿਕਦਾ ਹੈ। ਸਰਕਾਰ ਤੇ [ਪੁਲਿਸ ਪ੍ਰਸ਼ਾਸਨ ਇਸ ਵੱਲ ਕੋਈ ਧਿਆਨ ਨਹੀਂ ਦੇ ਰਿਹਾ ਹੈ।