by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਦੱਸ ਦਈਏ ਕਿ ਨਵਜੋਤ ਸਿੱਧੂ ਵਲੋਂ ਲੁਧਿਆਣਾ ਜ਼ਿਲ੍ਹਾ ਅਦਾਲਤ 'ਚ ਵੀਡੀਓ ਕਾਨਫਰੰਸਿੰਗ ਦੋਬਾਰਾ ਪੇਸ਼ ਹੋਣ ਦੀ ਪਟੀਸ਼ਨ ਨੂੰ ਹਾਈਕੋਰਟ ਨੇ ਮਨਜ਼ੂਰ ਕਰ ਲਿਆ ਹੈ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਹੀ ਸਿੱਧੂ ਨੂੰ ਲੁਧਿਆਣਾ ਜ਼ਿਲਾ ਅਦਾਲਤ ਵਲੋਂ ਤਲਬ ਕੀਤਾ ਗਿਆ ਸੀ। ਸਿੱਧੂ ਦੀ ਸਿਹਤ ਠੀਕ ਹੋਣ ਕਰਕੇ ਤੇ ਉਨ੍ਹਾਂ ਵਲੋਂ ਜਾਨ ਦਾ ਖਤਰਾ ਦੱਸਦੇ ਹੋਏ ਇਸ ਮਾਮਲੇ 'ਚ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਭੁਗਤਣ ਦੀ ਇਜਾਜ਼ਤ ਮੰਗੀ ਸੀ ਪਰ ਅਦਾਲਤ ਨੇ ਉਨ੍ਹਾਂ ਨੂੰ ਨਿੱਜੀ ਤੋਰ ਤੇ ਪੇਸ਼ ਹੋਣ ਦੇ ਹੁਕਮ ਜਾਰੀ ਕਰ ਦਿੱਤੇ ਸੀ । ਜਿਸ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਹੇਠਲੀ ਅਦਾਲਤ ਦੇ ਹੁਕਮਾਂ ਖਿਲਾਫ ਪਟੀਸ਼ਨ ਦਾਇਰ ਕੀਤੀ ਸੀ।