by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕੈਨੇਡਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿਥੇ ਪੀਲ ਰੀਜਨਲ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਵੱਡੀ ਖੇਪ ਬਰਾਮਦ ਕੀਤੀ ਹੈ। ਦੱਸਿਆ ਜਾ ਰਿਹਾ ਜ਼ਬਤ ਕੀਤੇ ਨਸ਼ੀਲੇ ਪਦਾਰਥਾਂ ਦੀ ਕੀਮਤ 25 ਮਿਲੀਅਨ ਡਾਲਰ ਤੱਕ ਹੈ । ਇਸ ਮਾਮਲੇ 'ਚ ਪੁਲਿਸ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਨੇ 5 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਜਿਨ੍ਹਾਂ 'ਚੋ 3 ਪੰਜਾਬੀ ਵਿਅਕਤੀ ਹਨ। ਇਨ੍ਹਾਂ ਦੀ ਪਛਾਣ ਜਸਪ੍ਰੀਤ ਸਿੰਘ, ਰਵਿੰਦਰ ਤੇ ਗੁਰਦੀਪ ਗਾਖਲ ਦੇ ਰੂਪ 'ਚ ਹੋਈ ਹੈ। ਪੁਲਿਸ ਨੇ ਨਸ਼ਾ ਤਸਕਰੀ ਦੇ ਮਾਮਲੇ 'ਚ ਇਨ੍ਹਾਂ ਨੂੰ ਗ੍ਰਿਫਤਾਰ ਕੀਤਾ ਹੈ । ਫਿਲਹਾਲ ਪੁਲਿਸ ਵਲੋਂ ਗੰਭੀਰਤਾ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ।