by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮੱਧ ਪ੍ਰਦੇਸ਼ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿਥੇ ਇਕ ਐਸ. ਯੂ. ਵੀ ਦੀ ਇਕ ਖਾਲੀ ਬੱਸ ਨਾਲ ਟੱਕਰ ਹੋ ਗਈ। ਇਸ ਹਾਦਸੇ 'ਚ 11 ਲੋਕਾਂ ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਜ਼ਿਲ੍ਹਾ ਹੈਡ ਕੁਆਰਟਰ ਤੋਂ ਕਰੀਬ 36 ਕਿਲੋਮੀਟਰ ਦੂਰ ਰਾਤ 2 ਵਜੇ ਇਹ ਭਿਆਨਕ ਹਾਦਸਾ ਵਾਪਰ ਗਿਆ । ਇਸ ਹਾਦਸੇ 'ਚ 6 ਪੁਰਸ਼ਾਂ, 3 ਔਰਤਾਂ ਸਮੇਤ 5 ਸਾਲ ਦੀ ਇਕ ਕੁੜੀ ਤੇ ਬੱਚੇ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਮਜ਼ਦੂਰ ਹਨ ਜੋ ਗੁਆਂਢੀ ਸੂਬੇ ਮਹਾਰਾਸ਼ਟਰ ਦੇ ਅਮਰਾਵਤੀ ਤੋਂ ਇਥੇ ਆਪਣੇ ਘਰ ਵਾਪਸ ਆ ਰਹੇ ਸੀ। ਹਾਦਸਾ ਇਨ੍ਹਾਂ ਭਿਆਨਕ ਸੀ ਕਿ ਕੁਝ ਪੀੜਤਾਂ ਦੀਆਂ ਲਾਸ਼ਾਂ ਗੈਸ ਕਟਰ ਦੀ ਮਦਦ ਨਾਲ ਐਸ ਯੂ ਵੀ 'ਚੋ ਕੱਢਣੀਆਂ ਪਈਆਂ । ਪੁਲਿਸ ਦੀ ਜਾਂਚ 'ਚ ਪਤਾ ਲਗਾ ਹੈ ਕਿ ਡਰਾਈਵਰ ਨੂੰ ਨੀਦ ਆਉਣ ਨਾਲ ਹੀ ਹਾਦਸਾ ਵਾਪਰਿਆ ਹੈ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰਕੇ ਅਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।