ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅੰਮ੍ਰਿਤਸਰ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿਥੇ ਗੋਪਾਲ ਮੰਦਰ ਦੇ ਬਾਹਰ ਸ਼ਿਵ ਸੈਨਾ ਆਗੂ ਸੂਰੀ ਨੂੰ ਗੋਲੀ ਮਾਰੀ ਗਈ । ਜਿਸ ਨਾਲ ਮਾਹੌਲ ਤਨਾਅਪੂਰਨ ਹੋ ਗਿਆ। ਦੱਸਿਆ ਜਾ ਰਿਹਾ ਕਿ ਪ੍ਰਦਸ਼ਨ ਦੌਰਾਨ ਸ਼ਿਵ ਸੈਨਾ ਹਿੰਦੁਸਤਾਨ ਦੇ ਪ੍ਰਧਾਨ ਸੁਧੀਰ ਸੂਰੀ 'ਤੇ ਗੋਲੀਆਂ ਚਲਾਈਆਂ ਗਿਆ ਹਨ । ਗੋਲੀ ਲੱਗਣ ਕਾਰਨ ਸੂਰੀ ਜਖ਼ਮੀ ਹੋ ਗਏ, ਜਿਨ੍ਹਾਂ ਨੂੰ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਫਿਲਹਾਲ ਡਾਕਟਰਾਂ ਵਲੋਂ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਸੁਧੀਰ ਸੂਰੀ ਹਮੇਸ਼ਾ ਆਪਣੇ ਭੜਕਾਊ ਬਿਆਨਾਂ ਕਰਕੇ ਚਰਚਾ ਵਿੱਚ ਰਹਿੰਦੇ ਸੀ। ਫਿਲਹਾਲ ਦੋਸ਼ੀ ਫਰਾਰ ਦੱਸਿਆ ਜਾ ਰਿਹਾ ਹੈ।
ਸ਼ਿਵ ਸੈਨਾ ਦੇ ਆਗੂ ਦਾ ਕਹਿਣਾ ਹੈ ਕਿ ਸੁਧੀਰ ਸੂਰੀ ਨੂੰ ਲਾਫੀ ਸਮੇ ਤੋਂ ਜਾਨੋ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਸੀ। ਜਿਸ ਦੀ ਸਾਰੀ ਜਾਣਕਾਰੀ ਪੰਜਾਬ ਸਰਕਾਰ ਤੇ DGP ਪੰਜਾਬ ਨੂੰ ਦਿੱਤੀ ਗਈ ਸੀ । ਦੱਸਿਆ ਜਾ ਰਿਹਾ ਕਿ ਜਵਾਬੀ ਫਾਇਰਿੰਗ ਕਰਨ ਵਾਲੇ ਸ਼ਿਵ ਸੈਨਾ ਕਾਰਕੁੰਨ ਨੂੰ ਪੁਲਿਸ ਨੇ ਕਾਬੂ ਕਰ ਲਿਆ ਹੈ। ਜਿਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ।