30 ਸਾਲ ਪੁਰਾਣੇ ਮਾਮਲੇ ‘ਚ 2 ਸਾਬਕਾ ਪੁਲਿਸ ਅਧਿਕਾਰੀਆਂ ਨੂੰ ਉਮਰਕੈਦ, ਜਾਣੋ ਪੂਰਾ ਮਾਮਲਾ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : 1993 ਦੇ ਝੂਠੇ ਪੁਲਿਸ ਮੁਕਾਬਲੇ ਦੌਰਾਨ 2 ਦੋਸ਼ੀ ਸਾਬਕਾ ਪੁਲਿਸ ਅਧਿਕਾਰੀਆਂ ਨੂੰ ਮੋਹਾਲੀ ਦੀ CBI ਅਦਾਲਤ ਨੇ ਉਮਰਕੈਦ ਦੀ ਸਜਾ ਸੁਣਾਈ ਹੈ। 2 ਸਾਬਕਾ ਪੁਲਿਸ ਅਧਿਕਾਰੀਆਂ ਸ਼ਮਸ਼ੇਰ ਸਿੰਘ ਤੇ ਜਗਤਾਰ ਸਿੰਘ ਨੂੰ ਅਦਾਲਤ ਨੇ ਹੁਣ ਦੋਸ਼ੀ ਠਹਿਰਾਇਆ ਹੈ। ਦੱਸ ਦਈਏ ਕਿ ਹਰਿੰਦਰ ਸਿੱਧੂ ,ਸਪੈਸ਼ਲ ਜੱਜ CBI ਪੰਜਾਬ ਦੀ ਅਦਾਲਤ ਨੇ 30 ਸਾਲ ਪੁਰਾਣੇ ਮਾਮਲੇ 'ਚ ਹਰਬੰਸ ਸਿੰਘ ਤੇ ਇਕ ਅਣਪਛਾਤੇ ਖਾੜਕੂ ਨੂੰ ਪੁਲਿਸ ਗੋਲੀਬਾਰੀ ਦੌਰਾਨ ਮਾਰਿਆ ਗਿਆ ਦਿਖਾਇਆ ਗਿਆ ਸੀ। ਇਸ ਮਾਮਲੇ ਨੂੰ ਲੈ ਕੇ ਹੁਣ ਦੋਵਾਂ ਨੂੰ ਉਮਰਕੈਦ ਦੀ ਸਜ਼ਾ ਸੁਣਾਈ ਗਈ ਹੈ। ਜ਼ਿਕਰਯੋਗ ਹੈ ਕਿ 1993 ਨੂੰ ਸਦਰ ਤਰਨਤਾਰਨ ਦੀ ਪੁਲਿਸ ਵਲੋਂ ਦਾਅਵਾ ਕੀਤਾ ਗਿਆ ਕਿ 3 ਖਾੜਕੂਆਂ ਨੇ ਪੁਲਿਸ ਟੀਮ 'ਤੇ ਉਸ ਵੇਲੇ ਹਮਲਾ ਕੀਤਾ ਜਦੋ ਉਹ ਹਰਬੰਸ ਸਿੰਘ ਨੂੰ ਹਿਰਾਸਤ ਵਿੱਚ ਲੈ ਕੇ ਜਾ ਰਹੇ ਸੀ। ਇਸ ਦੌਰਾਨ ਹੀ ਹਰਬੰਸ ਸਿੰਘ ਤੇ ਇਕ ਅਣਪਛਾਤੇ ਦੀ ਮੌਤ ਹੋ ਗਈ ਸੀ ।