by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਸਰਕਾਰ ਨੇ ਹਮੇਸ਼ਾ ਹੀ ਸਿੱਖ ਵਿਰਾਸਤ ਨੂੰ ਮਜ਼ਬੂਤ ਕਰਨ ਦੀ ਕੋਸ਼ਿਸ਼ ਕੀਤੀ ਹੈ। ਉਹ ਪਹਿਲੇ ਸਿੱਖ ਗੁਰੂ ਨਾਨਕ ਦੇਵ ਜੀ ਦੇ 553ਵੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਪ੍ਰਧਾਨ ਇਕਬਾਲ ਸਿੰਘ ਦੇ ਨਿਵਾਸ ਸਥਾਨ 'ਤੇ ਆਯੋਜਿਤ ਸਮਾਗਮ 'ਚ ਸ਼ਾਮਲ ਹੋਏ। ਇਸ ਮੌਕੇ ਉਨ੍ਹਾਂ ਨੇ ਸਭ ਲਈ ਅਰਦਾਸ ਕੀਤੀ। ਉਨ੍ਹਾਂ ਨੇ ਕਿਹਾ ਕਿ ਤੁਸੀਂ ਸਾਰੇ ਜਾਂਦੇ ਹੋ ਕਿ ਮੈ ਪੰਜਾਬ 'ਚ ਇਕ ਕਾਰਕੁਨ ਦੇ ਰੂਪ 'ਚ ਲੰਮਾ ਸਮਾਂ ਬਿਤਾਇਆ ਹੈ। ਇਸ ਦੌਰਾਨ ਮੈਨੂੰ ਹਰਿੰਦਰ ਸਾਹਿਬ ਮੱਥਾ ਟੇਕਣ ਦਾ ਮੌਕਾ ਵੀ ਮਿਲਿਆ ਹੈ। PM ਮੋਦੀ ਨੇ ਕਿਹਾ 26 ਦਸੰਬਰ ਨੂੰ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਮਹਾਨ ਕੁਰਬਾਨੀ ਦੀ ਯਾਦ 'ਚ 'ਵੀਰ ਬਾਲ ਦਿਵਸ'ਮਨਾਉਣ ਦੀ ਸ਼ੁਰੂਆਤ ਹੋ ਗਈ ਹੈ।