by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਬਟਾਲਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿਥੇ 2 ਅਣਪਛਾਤੇ ਨੌਜਵਾਨਾਂ ਵਲੋਂ ਗੋਲੀਆਂ ਚਲਾਈਆਂ ਗਿਆ ਹਨ। ਉਕਤ ਨੌਜਵਾਨਾਂ ਵਲੋਂ ਕਈ ਰੋਂਦ ਫਾਇਰ ਕੀਤੇ ਗਏ ਹਨ। ਫਾਇਰਿੰਗ ਕਰਨ ਵਾਲੇ ਨੌਜਵਾਨ ਕਿਸੇ ਦੂਜੇ ਨੌਜਵਾਨ ਦੀ ਮੋਪਡ ਸਕੂਟੀ ਲੈ ਕੇ ਫਰਾਰ ਹੋ ਗਏ। ਹਾਲਾਂਕਿ ਇਸ ਘਟਨਾ ਦੌਰਾਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ । ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰਕੇ ਅਗੇ ਦੀ ਕਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਸਾਰੀ ਘਟਨਾ CCTV ਵਿੱਚ ਕੈਦ ਹੋ ਗਈ। ਇਸ ਘਟਨਾ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ । ਨੌਜਵਾਨ ਵਿਜੈ ਕੁਮਾਰ ਨੇ ਦੱਸਿਆ ਕਿ ਉਹ ਬਜ਼ਾਰ ਵਿੱਚ ਖੜੇ ਸੀ।ਇਸ ਦੌਰਾਨ ਹੀ 2 ਨੌਜਵਾਨ ਆਏ ਜਿਨ੍ਹਾਂ ਨੇ ਆਪਣੇ ਮੂੰਹ ਨੂੰ ਢੱਕਿਆ ਹੋਇਆ ਸੀ। ਉਨ੍ਹਾਂ ਨੌਜਵਾਨਾਂ ਨੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਤੇ ਸਕੂਟੀ ਲੈ ਕੇ ਫਰਾਰ ਹੋ ਗਏ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ।