ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕੋਟਕਪੂਰਾ ਬੇਅਦਬੀ ਮਾਮਲੇ 'ਚ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦਾ ਕੁਝ ਅਣਪਛਾਤੇ ਵਿਕਅਤੀਆਂ ਵਲੋਂ ਗੋਲੀਆਂ ਮਾਰ ਕੇ ਕਤਲ ਕੀਤਾ ਗਿਆ। ਜਿਸ ਨਾਲ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ । ਦੱਸ ਦਈਏ ਕਿ ਬੁਰਜ ਜਵਾਹਰ ਸਿੰਘ ਵਾਲਾ ਵਿੱਚ ਹੋਈ ਬੇਅਦਬੀ ਸੀ। ਇਸ ਘਟਨਾ ਤੋਂ ਬਾਅਦ ਡੇਰਾ ਪ੍ਰੇਮੀ ਲਗਾਤਾਰ ਨਿਸ਼ਾਨੇ 'ਤੇ ਹਨ ਤੇ ਹੁਣ ਤੱਕ ਕਰੀਬ 7 ਡੇਰਾ ਪ੍ਰੇਮੀਆਂ ਦਾ ਕਤਲ ਹੋ ਚੁੱਕਾ ਹੈ। ਜ਼ਿਕਰਯੋਗ ਹੈ ਕਿ ਸਾਲ 2015 'ਚ ਬੁਰਜ ਜਵਾਹਰ ਸਿੰਘ ਵਾਲੇ ਦੇ ਇਕ ਗੁਰੂਦੁਆਰਾ ਸਾਹਿਬ ਵਿੱਚ ਹੋਈ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਘਟਨਾ ਤੋਂ ਬਾਅਦ ਸਿੱਖ ਜਥੇਬੰਦੀਆਂ ਵਲੋਂ ਲਗਾਤਾਰ ਇਨਸਾਫ਼ ਦੀ ਮੰਗ ਲਈ ਪ੍ਰਦਸ਼ਨ ਕੀਤੇ ਜਾ ਰਹੇ ਹਨ ।
ਇਸ ਮਾਮਲੇ ਦੀ ਬਣਾਈ ਐਸ. ਆਈ. ਟੀ ਨੇ ਆਪਣੀ ਰਿਪੋਰਟ 'ਚ ਡੇਰਾ ਪ੍ਰੇਮੀ ਸ਼ਕਤੀ, ਸੁਖਜਿੰਦਰ ਸਿੰਘ ,ਰਣਜੀਤ ਸਿੰਘ, ਨਿਸ਼ਾਨ ਸਿੰਘ ਤੇ ਪ੍ਰਦੀਪ ਸਿੰਘ ਨੂੰ ਦੋਸ਼ੀ ਬਣਾਇਆ ਸੀ। ਇਸ ਤਰਾਂ ਹੀ ਸਤਪਾਲ ਸ਼ਰਮਾ ਤੇ ਉਸ ਦੇ ਪੁੱਤ ਰਮੇਸ਼ ਨੂੰ ਵੀ ਕੁਝ ਅਣਪਛਾਤੇ ਵਿਅਕਤੀਆਂ ਨੇ ਨਿਸ਼ਾਨਾ ਬਣਾ ਕੇ ਮੌਤ ਦੇ ਘਾਟ ਉਤਾਰ ਦਿੱਤਾ ਸੀ। ਹਾਲਾਂਕਿ ਜੇਲ੍ਹ ਤੋਂ ਜ਼ਮਾਨਤ ਤੇ ਆਏ ਕੁਝ ਦੋਸ਼ੀਆਂ ਨੂੰ ਸੁਰੱਖਿਆ ਵੀ ਦਿੱਤੀ ਗਈ ਸੀ। ਇਸ ਬੇਅਦਬੀ ਮਾਮਲੇ ਵਿੱਚ ਪ੍ਰਦੀਪ ਸਿੰਘ ਵੀ ਸ਼ਾਮਲ ਸੀ। ਜਿਸ ਨੂੰ ਕੁਝ ਹਮਲਾਵਰਾਂ ਨੇ ਨਿਸ਼ਾਨਾ ਬਣਾਇਆ ਹੈ । ਇਸ ਤੋਂ ਇਲਾਵਾ ਗੁਰਦੇਵ ਸਿੰਘ, ਮਨੋਹਰ ਲਾਲ, ਚਰਨ ਦਾਸ ਹੁਣ ਤੱਕ ਨਿਸ਼ਾਨਾ ਬਣ ਚੁੱਕੇ ਹਨ । ਇਨ੍ਹਾਂ ਕਤਲਾਂ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਤੇ ਪੰਜਾਬ ਸਰਕਰ ਤੇ ਸਵਾਲ ਖੜੇ ਹੋ ਰਹੇ ਹਨ। ਇਨ੍ਹਾਂ ਵਾਰਦਾਤਾਂ ਦੀ ਜਿੰਮੇਵਾਰੀ ਗੈਂਗਸਟਰਾਂ ਵਲੋਂ ਸ਼ਰੇਆਮ ਸੋਸ਼ਲ ਮੀਡੀਆ 'ਤੇ ਚੁੱਕੀ ਜਾ ਰਹੀ ਹੈ। ਦੱਸ ਦਈਏ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਵੀ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ । ਜਿਸ ਦੀ ਜਿੰਮੇਵਾਰੀ ਵੀ ਕਈ ਗੈਂਗਸਟਰਾਂ ਨੇ ਲਈ ਸੀ। ਹੁਣ ਇਨ੍ਹਾਂ ਘਟਨਾਵਾਂ ਤੋਂ ਬਾਅਦ ਸਰਕਾਰ ਵਲੋਂ ਹਿੰਦੂ ਸੰਗਠਨਾਂ ਤੇ ਸ਼ਿਵ ਸੈਨਾ ਦੇ ਆਗੂਆਂ ਨੂੰ ਸੁਰੱਖਿਆ ਮੁਹਈਆ ਕਰਵਾਈ ਗਈ ਹੈ ।