by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕੋਟਕਪੁਰਾ 'ਚ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦਾ ਬੀਤੀ ਦਿਨੀਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਹੁਣ ਇਸ ਮਾਮਲੇ 'ਚ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਦਿੱਲੀ ਪੁਲਿਸ ਦੇ ਸਪੈਸ਼ਲ ਸੈਲ ਨੇ 3 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ । ਉਥੇ ਹੀ ਪੁਲਿਸ ਨੇ ਸ਼ੱਕੀ ਨੌਜਵਾਨਾਂ ਦੇ ਘਰ ਛਾਪੇਮਾਰੀ ਕੀਤੀ। ਮ੍ਰਿਤਕ ਪ੍ਰਦੀਪ ਦੇ ਪਰਿਵਾਰਿਕ ਮੈਬਰਾਂ ਨੇ ਸਸਕਾਰ ਕਰਨ ਤੋਂ ਵੀ ਇਨਕਾਰ ਕਰ ਦਿੱਤਾ ਹੈ। ਦੱਸਿਆ ਜਾ ਰਿਹਾ ਕਿ ਕੁਝ ਸਮੇ ਬਾਅਦ ਪੁਲਿਸ ਪ੍ਰਸ਼ਾਸਨ ਤੇ ਪਰਿਵਾਰ ਵਿਚਾਲੇ ਮੀਟਿੰਗ ਹੋਵੇਗੀ । ਦੱਸ ਦਈਏ ਕਿ ਇਸ ਹਮਲੇ ਦੌਰਾਨ ਗੰਨਮੈਨ ਤੇ ਇਕ ਦੁਕਾਨਦਾਰ ਵੀ ਜਖ਼ਮੀ ਹੋਏ ਹਨ। ਜਿਨ੍ਹਾਂ ਦਾ ਇਲਾਜ ਹਸਪਤਾਲ 'ਚ ਚੱਲ ਰਿਹਾ ਹੈ ।