by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਪੁਲਿਸ ਦੇ DGP ਗੌਰਵ ਯਾਦਵ ਦੇ ਨਿਰਦੇਸ਼ਾ 'ਤੇ ਪੁਲਿਸ ਵਲੋਂ ਵੱਡੇ ਪੱਧਰ ਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਤਲਾਸ਼ੀ ਮੁਹਿੰਮ ਦੀ ਅਗਵਾਈ ਰੋਪੜ ਦੇ ਡੀ. ਆਈ.ਜੀ ਗੁਰਪ੍ਰੀਤ ਸਿੰਘ ਕਰ ਰਹੇ ਹਨ। ਇਸ ਤਲਾਸ਼ੀ ਮੁਹਿੰਮ ਵਚ ਹੋਰ ਵੀ ਉੱਚ ਅਧਿਕਾਰੀ ਸ਼ਾਮਿਲ ਹਨ। DGP ਪੰਜਾਬ ਗੌਰਵ ਯਾਦਵ ਨੇ ਸੂਬੇ ਦੇ ਸਾਰੇ ਪੁਲਿਸ ਕਮਿਸ਼ਨਰਾਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਹਨ ਕਿ ਉਨ੍ਹਾਂ ਨੂੰ ਆਪਣੇ -ਆਪਣੇ ਖੇਤਰ 'ਚ ਸੁਰੱਖਿਆ ਵਿਵਸਥਾ ਮਜ਼ਬੂਤ ਕਰ ਲਈ ਫ਼ੀਲਡ 'ਚ ਉਤਰਨਾ ਪਵੇਗਾ। ਪੁਲਿਸ ਅਧਿਕਾਰੀਆਂ ਨੇ ਸ਼ੱਕ ਦੇ ਆਧਾਰ 'ਤੇ ਹੁਣ ਤੱਕ 93 ਵਿਅਕਤੀਆਂ ਨੂੰ ਹਿਰਾਸਤ 'ਚ ਲਿਆ ਗਿਆ। ਜਿਨ੍ਹਾਂ ਕੋਲੋਂ ਪੁਲਿਸ ਪੁੱਛਗਿੱਛ ਕਰ ਰਹੀ ਹੈ। ਦੱਸ ਦਈਏ ਕਿ ਭੀੜ ਭੜੱਕੇ ਵਾਲੇ ਬਜਾਰਾਂ ਵਿੱਚ ਵੀ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ ।