by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਫਿਰੋਜ਼ਪੁਰ ਦੇ ਹਲਕਾ ਤਲਵੰਡੀ ਭਾਈ ਵਿੱਚ ਸਥਿਤ ਡੇਰਾ ਬਿਆਨ ਦੀਆਂ ਕੰਧਾਂ 'ਤੇ ਖਾਲਿਸਤਾਨੀ ਜ਼ਿੰਦਾਬਾਦ ਦੇ ਨਾਅਰੇ ਲਿਖੇ ਜਾਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਵਲੋਂ ਇਕ ਵੀਡੀਓ ਜਾਰੀ ਕੀਤੀ ਗਈ। ਜਿਸ 'ਚ ਡੇਰਾ ਮੁਖੀ ਗੁਰਿੰਦਰ ਸਿੰਘ ਨੂੰ ਕੇਂਦਰ ਦਾ ਸਾਥ ਨਾ ਦੇਣ ਲਈ ਧਮਕੀ ਦਿੱਤੀ ਗਈ । ਦੱਸ ਦਈਏ ਕਿ ਜਦੋ ਡੇਰਾ ਮੁਖੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕਰਨੀ ਸੀ, ਉਸ ਸਮੇ ਵੀ ਪੰਨੂ ਨੇ ਡੇਰਾ ਮੁਖੀ ਗੁਰਿੰਦਰ ਨੂੰ ਰੋਕਿਆ ਸੀ। ਜ਼ਿਕਰਯੋਗ ਹੈ ਕਿ ਅੱਤਵਾਦੀ ਪੰਨੂ ਵਲੋਂ ਲਗਾਤਾਰ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪਹਿਲਾ ਵੀ ਕਈ ਵਾਰ ਫਿਰੋਜ਼ਪੁਰ 'ਚ ਖਾਲਿਸਤਾਨ ਦੇ ਨਾਅਰੇ ਲਿਖਣ ਦੇ ਮਾਮਲੇ ਸਾਹਮਣੇ ਆਏ ਹਨ ।