by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ 'ਤੇ ਲੁਧਿਆਣਾ ਦੇ ਪਿੰਡ ਸਰਾਭਾ 'ਚ ਪ੍ਰੋਗਰਾਮ ਦੌਰਾਨ ਸ਼ਿਰਕਤ ਕਰਨਗੇ। ਇਸ ਦੌਰਾਨ CM ਮਾਨ ਵੱਡਾ ਐਲਾਨ ਕਰ ਸਕਦੇ ਹਨ। ਦੱਸ ਦਈਏ ਕਿ ਡਿਪਟੀ ਕਮਿਸ਼ਨਰ ਸੁਰਭੀ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਦੇ ਸਬੰਧ 'ਚ ਹੋਣ ਵਾਲੇ ਪ੍ਰੋਗਰਾਮ ਦਾ ਜਾਇਜ਼ਾ ਲਿਆ। ਇਸ ਦੌਰਾਨ ਸੁਰੱਖਿਆ ਦੇ ਵੀ ਸਖਤ ਪ੍ਰਬੰਧ ਕੀਤੇ ਗਏ ਹਨ।