by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਸਮੇਤ ਪੂਰੀ ਦੁਨੀਆਂ ਵਿੱਚ ਨਾਂ ਰੋਸ਼ਨ ਕਰਨ ਵਾਲੀ ਗਾਇਕ ਸਿੱਧੂ ਮੂਸੇਵਾਲਾ ਬੇਸ਼ਕ ਸਾਡੇ ਵਿੱਚ ਜਿਉਂਦਾ ਨਹੀਂ ਰਿਹਾ ਪਰ ਉਸ ਦੀਆਂ ਯਾਦਾਂ ਤੇ ਗੀਤ ਹਮੇਸ਼ਾ ਲੋਕਾਂ ਦੇ ਦਿਲਾਂ 'ਚ ਜਿਉਦੇ ਰਹਿਣਗੇ। ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਦਾ 29 ਮਈ ਨੂੰ ਗੋਲੀਆਂ ਮਾਰ ਕਰ ਕਤਲ ਕਰ ਦਿੱਤਾ ਗਿਆ ਸੀ। ਉਸ ਤੋਂ ਬਾਅਦ ਲਗਾਤਾਰ ਸਿੱਧੂ ਦੇ ਮਾਪੇ ਤੇ ਉਸ ਨੂੰ ਚਾਹੁਣ ਵਾਲੇ ਇਨਸਾਫ ਦੀ ਮੰਗ ਕਰ ਰਹੇ ਹਨ। ਸਿੱਧੂ ਦੇ ਮਾਪਿਆਂ ਨੇ ਪੰਜਾਬ ਸਰਕਾਰ ਨੂੰ ਅਲਟੀਮੇਟਮ ਦਿੰਦਿਆਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਇਨਸਾਫ ਨਹੀਂ ਮਿਲਿਆ ਤਾਂ ਉਹ ਦੇਸ਼ ਛੱਡ ਕੇ ਵਿਦੇਸ਼ ਚਲੇ ਜਾਣਗੇ। ਦੱਸ ਦਈਏ ਕਿ ਬਰਨਾ ਬੁਆਏ ਨੇ ਸਿੱਧੂ ਮੂਸੇਵਾਲਾ ਨੂੰ ਯਾਦ ਕਰਦੇ ਇਕ ਟੀ -ਸ਼ਰਟ ਵੀ ਭੇਟ ਕੀਤੀ। ਜਿਸ ਤੇ 'HOME IS SIDHU' ਲਿਖਿਆ ਹੈ ।