by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ)) : ਕੋਲੰਬੀਆ ਦੇ ਮੇਡੇਲਿਨ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿਥੇ ਇਕ ਇਲਾਕੇ 'ਚ ਛੋਟਾ ਜਹਾਜ਼ ਡਿੱਗਣ ਨਾਲ 8 ਲੋਕਾਂ ਦੀ ਮੌਤ ਹੋ ਗਈ। ਇਸ ਘਟਨਾ ਬਾਰੇ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਜਾਣਕਾਰੀ ਦਿੱਤੀ । ਹਵਾਬਾਜ਼ੀ ਦੇ ਅਧਿਕਾਰੀਆਂ ਨੇ ਕਿਹਾ ਕਿ ਜਹਾਜ਼ ਉਲਾਯਾ ਹੇਰੇਰਾ ਹਵਾਈ ਅੱਡੇ ਤੋਂ ਉਡਾਨ ਭਰਨ ਤੋਂ ਬਾਅਦ ਹਾਦਸਾਗ੍ਰਸਤ ਹੋ ਗਿਆ ।ਇਸ ਹਾਦਸੇ 'ਚ ਮਰਨ ਵਾਲਿਆਂ ਦੀ ਪਛਾਣ 6 ਯਾਤਰੀਆਂ ਤੇ ਚਾਲਕ ਦਲ ਦੇ ਮੈਬਰਾਂ ਦੇ ਰੂਪ ਵਿੱਚ ਹੋਈ ਹੈ।