by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕੱਲ ਵਾਰਸ ਪੰਜਾਬ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਕੱਲ ਸ੍ਰੀ ਅਕਾਲ ਤਖਤ ਸਾਹਿਬ ਤੋਂ ਅਨੰਦਪੁਰ ਸਾਹਿਬ ਤੱਕ ਇਕ ਵਹੀਰ ਸ਼ੁਰੂ ਕਰਨਗੇ। ਜਿਸ 'ਚ ਵੱਖ- ਵੱਖ ਥਾਵਾਂ 'ਤੇ ਪੜਾਅ ਕਰਦੇ ਹੋਏ ਧਾਰਮਿਕ ਸਮਾਗਮ 'ਚ ਅੰਮ੍ਰਿਤਪਾਣ ਕਰਨ ਲਈ ਅਪੀਲ ਕੀਤੀ ਜਾਵੇਗੀ। ਦੱਸ ਦਈਏ ਕਿ ਹਿੰਦੂ ਜਥੇਬੰਦੀਆਂ ਵਲੋਂ ਅੰਮ੍ਰਿਤਸਰ ਪੁਲਿਸ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਗਿਆ । ਉਨ੍ਹਾਂ ਨੇ ਮੰਗ ਕੀਤੀ ਕਿ ਜਥੇਬੰਦੀ ਤੇ ਸੇਵਾਦਾਰ ਭਾਈ ਅੰਮ੍ਰਿਤਪਾਲ ਸਿੰਘ ਸ੍ਰੀ ਦਰਬਾਰ ਸਾਹਿਬ ਜਦੋ ਮਰਜ਼ੀ ਆਉਣ ਪਰ ਉਹ ਆਪਣੇ ਨਾਲ ਹਥਿਆਰ ਬੰਦ ਨੌਜਵਾਨਾਂ ਨੂੰ ਨਾ ਲਿਆਉਣ ।ਉਨ੍ਹਾਂ ਨੇ ਕਿਹਾ ਉਹ ਜਦੋ ਮਰਜੀ ਸ੍ਰੀ ਅਕਾਲ ਤਖਤ ਸਾਹਿਬ ਜਾ ਸਕਦੇ ਹਨ ਪਰ ਉਸ ਦੌਰਾਨ ਖਾਲਿਸਤਾਨ ਜਿੰਦਾਬਾਦ ਜਾਂ ਨੌਜਵਾਨਾਂ ਨੂੰ ਭੜਕਾਉਣ ਦੀ ਬਿਆਨਬਾਜ਼ੀ ਨਾਲ ਕਰਨ।ਉਨ੍ਹਾਂ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਜੇਕਰ ਅਜਿਹਾ ਕਰਦਾ ਹੈ ਤਾਂ ਹਿੰਦੂ ਜਥੇਬੰਦੀਆਂ ਵਲੋਂ ਉਸ ਦਾ ਵਿਰੋਧ ਕੀਤਾ ਜਾਵੇਗਾ ।