by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪਿਛਲੀ ਦਿਨੀਂ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦਾ ਪੁਲਿਸ ਦੀ ਭਾਰੀ ਸੁਰੱਖਿਆ ਵਿੱਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਪੰਜਾਬ ਸਰਕਾਰ ਨੇ ਮਸ਼ਹੂਰ ਹਸਤੀਆਂ ਦੀ ਸੁਰੱਖਿਆ 'ਚ ਤਾਇਨਾਤ ਮੁਲਾਜਮਾਂ ਨੂੰ ਵਿਸ਼ੇਸ਼ ਸਿਖਲਾਈ ਦੇਣ ਦਾ ਫੈਸਲਾ ਕੀਤਾ ਹੈ। ਇਸ ਸਿਖਲਾਈ ਲਈ ਤਿਆਰੀ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਕਿ ਸੁਰੱਖਿਆ ਮੁਲਾਜ਼ਮਾਂ, ਕਮਾਂਡੋ ਨੂੰ ਵਿਸ਼ੇਸ਼ ਸਿਖਲਾਈ ਦਿੱਤੀ ਜਾਵੇਗੀ। ਇਹ ਸਿਖਲਾਈ ਵੱਡੀਆਂ ਸ਼ਖਸੀਅਤਾਂ ਦੀ ਸੁਰੱਖਿਆ 'ਚ ਤਾਇਨਾਤ ਮੁਲਾਜ਼ਮਾਂ ਨੂੰ ਦਿੱਤੀ ਜਾਵੇਗੀ ।ਜ਼ਿਕਰਯੋਗ ਹੈ ਕਿ ਆਗੂ ਸੁਧੀਰ ਸੂਰੀ ਦਾ ਦਿਨ ਦਿਹਾੜੇ ਕਤਲ ਕਰ ਦਿੱਤਾ ਗਿਆ ਸੀ।