by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸਾਊਦੀ ਅਰਬ 'ਚ 10 ਦਿਨਾਂ ਵਿੱਚ 12 ਲੋਕਾਂ ਦੇ ਸਿਰ ਕਲਮ ਕਰਨ ਦੀ ਖ਼ਬਰ ਸਾਹਮਣੇ ਆ ਰਹੀ ਹੈ। ਜਿਸ ਨੂੰ ਲੈ ਕੇ ਦੁਨੀਆਂ ਭਰ ਦੇ ਮਨੁੱਖੀ ਅਧਿਕਾਰ ਸੰਗਠਨ ਚਿੰਤਾ ਪ੍ਰਗਟ ਕਰ ਰਹੇ ਹਨ। ਇਨ੍ਹਾਂ ਲੋਕਾਂ ਦਾ ਤਲਵਾਰ ਨਾਲ ਸਿਰ ਕਲਮ ਕਰਕੇ ਮੌਤ ਦੀ ਸਜ਼ਾ ਸੁਣਾਈ ਗਈ । ਦੱਸਿਆ ਜਾ ਰਿਹਾ ਕਿ ਇਨ੍ਹਾਂ 'ਚ ਕਈ ਨਸ਼ੀਲੇ ਪਦਾਰਥਾਂ ਦੀ ਤਸਕਰੀ , ਬਲਾਤਕਾਰ ਦੇ ਮਾਮਲਿਆਂ ਦੇ ਦੋਸ਼ੀ ਹਨ । ਹੁਣ ਤੱਕ ਕੁੱਲ 132 ਲੋਕਾਂ ਨੂੰ ਬੇਰਹਿਮੀ ਨਾਲ ਮੌਤ ਦੇ ਘਾਟ ਉਤਾਰਿਆ ਗਿਆ ਹੈ। ਜ਼ਿਕਰਯੋਗ ਹੈ ਕਿ 2018 'ਚ ਵੀ ਮੁਹੰਮਦ ਬਿਨ ਸਲਮਾਨ ਨੇ ਕਿਹਾ ਸੀ ਕਿ ਉਨ੍ਹਾਂ ਦਾ ਪ੍ਰਸ਼ਾਸਨ ਇਹ ਕੋਸ਼ਿਸ਼ ਕਰ ਰਹੀ ਹੈ ਕਿ ਘੱਟ ਤੋਂ ਘੱਟ ਮਾਮਲਿਆਂ ਵਿੱਚ ਮੌਤ ਦੀ ਸਜ਼ਾ ਦਿੱਤੀ ਜਾਵੇ।