by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸਿੱਧੂ ਮੂਸੇਵਾਲਾ ਕਤਲ ਮਾਮਲੇ 'ਚ ਮਾਸਟਰ ਮਾਈਂਡ ਗੋਲਡੀ ਬਰਾੜ ਨੂੰ ਚੰਡੀਗੜ੍ਹ ਦੀ ਜਿਲ੍ਹਾ ਅਦਾਲਤ ਨੇ ਭਗੋੜਾ ਕਰਾਰ ਕਰ ਦਿੱਤਾ ਹੈ। ਗੋਲਡੀ ਬਰਾੜ ਖਿਲਾਫ ਇਕ ਬਿਜ਼ਨਸਮੈਨ ਦੀ ਸ਼ਿਕਾਇਤ 'ਤੇ ਮਾਮਲਾ ਦਰਜ ਕੀਤਾ ਗਿਆ ਸੀ। ਦੱਸ ਦਈਏ ਕਿ ਅਦਾਲਤ ਨੇ ਇਸ ਮਾਮਲੇ 'ਚ ਚੰਡੀਗੜ੍ਹ ਦੇ ਪਿੰਡ ਕਿਸ਼ਨਗੜ੍ਹ ਦੇ ਮਨਜੀਤ ਸਿੰਘ ਨੂੰ ਵੀ ਦੋਸ਼ੀ ਕਰਾਰ ਦਿੱਤਾ ਹੈ। ਦੱਸਿਆ ਜਾ ਰਿਹਾ ਕਿ ਇਕ ਬਿਜ਼ਨਸਮੈਨ ਨੂੰ ਇਕ ਫੋਨ ਆਇਆ ਸੀ, ਫੋਨ ਕਰਨ ਵਾਲੇ ਨੇ ਕਿਹਾ ਕਿ ਜੇਕਰ ਫਿਰੌਤੀ ਦੀ ਰਕਮ ਨਹੀਂ ਦਿੱਤੀ ਗਈ ਤਾਂ ਉਸ ਦੇ ਬੱਚਿਆਂ ਨੂੰ ਅਗਵਾ ਕਰ ਲਿਆ ਜਾਵੇਗਾ। ਸ਼ਿਕਾਇਤਕਰਤਾ ਨੇ ਕਿਹਾ ਉਹ 5 ਲੱਖ ਰੁਪਏ ਦੇ ਸਕਦਾ ਹੈ ਪਰ ਉਸ ਤੇ 25 ਲੱਖ ਰੁਪਏ ਦਾ ਦਬਾਅ ਪਾਇਆ ਗਿਆ। ਫੋਨ ਕਰਨ ਵਾਲੀ ਨੇ ਖੁਦ ਨੂੰ ਗੈਂਗਸਟਰ ਸਪੰਤ ਨਹਿਰਾ ਦਾ ਰਿਸ਼ਤੇਦਾਰ ਦੱਸਿਆ । ਪੁਲਿਸ ਨੇ ਇਸ ਮਾਮਲੇ 'ਚ ਮਨਜੀਤ ਸਿੰਘ ਨੂੰ ਕਾਬੂ ਕਰ ਲਿਆ ਸੀ।