ਨਿਊਜ਼ ਡੈਸਕ (ਰਿੰਪੀ ਸ਼ਰਮਾ) : ਬੀਜ ਸ਼ਹਿਰ ਦੇ ਬਸੰਤ ਨਗਰ ਤੋਂ ਇਕ ਮਾਮਲਾ ਸਾਹਮਣੇ ਆਇਆ ਹੈ, ਜਿਥੇ ਇਕ ਪੁੱਤ ਵਲੋਂ ਆਪਣੇ ਬਜ਼ੁਰਗ ਕੀਤਾ ਨਾਲ ਕੁੱਟਮਾਰ ਕੀਤੀ ਜਾ ਰਹੀ ਹੈ। ਇਸ ਹਰਕਤ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਜਿਸ ਤੋਂ ਬਾਅਦ ਪੁਲਿਸ ਵਲੋਂ ਇਸ 'ਤੇ ਕਾਰਵਾਈ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਪੰਜਾਬ ਹੋਮ ਗਾਰਡ ਦੇ ਜਵਾਨ ਗੁਰਤੇਜ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਸੀ। ਜਿਸ ਤੋਂ ਬਾਅਦ ਪੁਲਿਸ ਨੇ ਮੁਲਜਮਾਂ ਖਿਲਾਫ ਕਾਰਵਾਈ ਸ਼ੁਰੂ ਕੀਤੀ ਹੈ ।
ਫਿਲਹਾਲ ਪੁਲਿਸ ਨੇ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਸ਼ਿਕਾਇਤਕਰਤਾ ਅਨੁਸਾਰ ਉਹ ਆਪਣੇ ਇਲਾਕੇ ਦੇ ਕਈ ਲੋਕਾਂ ਨੂੰ ਜਾਣਦਾ ਹੈ ਪਿਛਲੇ ਦਿਨੀਂ ਜਦੋ ਉਹ ਆਪਨੂੰ ਡਿਊਟੀ ਤੇ ਥਾਣੇ ਜਾ ਰਿਹਾ ਸੀ ਤਾਂ ਜੈਲਾ ਸਿੰਘ ਦਾ ਪੁੱਤ ਮੰਗਾ ਸਿੰਘ ਤੇ ਉਸ ਦੀ ਪਤਨੀ ਸਤਵੰਤ ਕੌਰ ਉਸ ਦੀ ਬੁਰੀ ਤਰਾਂ ਕੁੱਟਮਾਰ ਕਰ ਰਹੇ ਸੀ ।ਉਹ ਉਥੇ ਰੁਕ ਗਿਆ ਤੇ ਜੈਲਾ ਸਿੰਘ ਛੁਡਾਇਆ। ਬਾਅਦ 'ਚ ਜੈਲਾ ਸਿੰਘ ਦੀ ਕੁੱਟਮਾਰ ਦੀ ਵੀਡੀਓ ਵਾਇਰਲ ਹੋ ਗਈ । ਫਿਲਹਾਲ ਪੁਲਿਸ ਵਲੋਂ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ ।