by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕੈਨੇਡਾ 'ਚ ਇਕ ਭਾਰਤੀ ਵਿਦਿਆਰਥੀ ਦੀ ਭਿਆਨਕ ਹਾਦਸੇ ਦੌਰਾਨ ਮੌਤ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਅਨੁਸਾਰ ਕੈਨੇਡਾ ਦੇ ਟੋਰਾਂਟੋ 'ਚ ਹਰਿਆਣਾ ਦਾ ਰਹਿਣ ਵਾਲਾ ਇਕ 20 ਸਾਲਾ ਭਾਰਤੀ ਵਿਦਿਆਰਥੀ ਸਾਈਕਲ 'ਤੇ ਜਾ ਰਿਹਾ ਸੀ। ਇਸ ਦੌਰਾਨ ਹੀ ਇਕ ਪਿਕਅੱਪ ਟਰੱਕ ਨੇ ਟੱਕਰ ਮਾਰ ਦਿੱਤੀ। ਹਾਦਸੇ ਦੌਰਾਨ ਵਿਦਿਆਰਥੀ ਦੀ ਮੌਕੇ 'ਤੇ ਮੌਤ ਹੋ ਗਈ ।
ਮ੍ਰਿਤਕ ਦੇ ਚਚੇਰੇ ਭਰਾ ਨੇ ਪੁਲਿਸ ਨੂੰ ਦੱਸਿਆ ਕਿ ਮ੍ਰਿਤਕ ਕਾਰਤਿਕ ਸੈਣੀ 2021 ਅਗਸਤ 'ਚ ਕੈਨੇਡਾ ਆਇਆ ਸੀ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਟ੍ਰੈਫਿਕ ਸੇਵਾਵਾਂ ਦੇ ਮੈਬਰਾਂ ਨੇ ਇਸ ਹਾਦਸੇ ਦੀ ਜਾਂਚ ਕੀਤੀ । ਪੁਲਿਸ ਨੇ ਡੈਸ਼ ਕੈਮਰੇ ਦੀ ਫੁਟੇਜ ਸਬੰਧੀ ਸਥਾਨਕ ਨਿਵਾਸੀਆਂ ਤੇ ਡਰਾਈਵਰਾਂ ਤੋਂ ਪੁੱਛਗਿੱਛ ਕੀਤੀ ਸ਼ੁਰੂ ਹੈ। ਮ੍ਰਿਤਕ ਦੇ ਪਰਿਵਾਰਿਕ ਮੈਬਰਾਂ ਨੇ ਉਮੀਦ ਜਤਾਈ ਹੈ ਕਿ ਸੈਣੀ ਦੀ ਮ੍ਰਿਤਕ ਦੇਹ ਨੂੰ ਜਲਦ ਭਾਰਤ ਭੇਜਿਆ ਜਾਵੇਗਾ । ਪੁਲਿਸ ਨੇ ਮਾਮਲਾ ਦਰਜ ਕਰਕੇ ਅਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।