by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪਟਿਆਲਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿਥੇ ਬੈਂਕ ਡਕੈਤੀ ਮਾਮਲੇ 'ਚ ਪੁਲਿਸ ਨੇ ਕਾਂਗਰਸੀ ਸਰਪੰਚ ਸਣੇ 4 ਲੋਕਾਂ ਨੂੰ ਕਾਬੂ ਕੀਤਾ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਡਕੈਤੀ ਮਾਮਲੇ 'ਚ ਅਮਨਦੀਪ ਸਿੰਘ ਸਰਪੰਚ, ਦਿਲਪ੍ਰੀਤ ਭਾਨਾ, ਪ੍ਰਭਦਿਆਲ ਤੇ ਨਰਿੰਦਰ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਨੂੰ ਪਿੰਡ ਬਾਲਸੰਡਾ ਵਿਖੇ ਭਾਨਾ ਦੀ ਮੋਟਰ ਤੋਂ ਕਾਬੂ ਕੀਤਾ । ਦੋਸ਼ੀਆਂ ਕੋਲੋਂ ਵਾਰਦਾਤ 'ਚ ਵਰਤੀ ਕਾਰ, ਰਾਈਫਲ ਵੀ ਬਰਾਮਦ ਹੋਈ ਹੈ । ਇਨ੍ਹਾਂ ਦੋਸ਼ੀਆਂ ਨੇ ਸੰਘੋਲ 'ਚ ਬੈਂਕ ਡਕੈਤੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਸੀ ।ਪੁਲਿਸ ਨੇ ਇਨ੍ਹਾਂ ਖਿਲਾਫ ਮਾਮਲਾ ਦਰਜ ਕਰਕੇ ਅਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।