by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਬਟਾਲਾ ਦੇ ਅਕਾਲੀ ਆਗੂ ਅਜੀਤਪਾਲ ਸਿੰਘ ਦਾ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਆਂ ਮਾਰ ਕਰ ਕਤਲ ਕਰ ਦਿੱਤਾ ਗਿਆ ਸੀ। ਹੁਣ ਇਸ ਮਾਮਲੇ 'ਚ ਵੱਡਾ ਖੁਲਾਸਾ ਹੋਇਆ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਸ ਕਤਲ ਮਾਮਲੇ 'ਚ ਅਕਾਲੀ ਆਗੂ ਦਾ ਦੋਸਤ ਹੀ ਉਸ ਦਾ ਕਾਤਲ ਹੈ। ਪੁਲਿਸ ਨੇ ਖੁਲਾਸਾ ਕੀਤਾ ਕਿ ਅਜੀਤਪਾਲ ਸਿੰਘ ਦਾ ਕਤਲ ਕਰਨ ਵਾਲਾ ਉਸ ਦਾ ਸਾਥੀ ਅੰਮ੍ਰਿਤਪਾਲ ਸਿੰਘ ਉਸ ਦੇ ਨਾਲ ਮੌਜੂਦ ਸੀ। ਦੋਸ਼ੀ ਅੰਮ੍ਰਿਤਪਾਲ ਸਿੰਘ ਨੇ ਆਪਣੇ ਇਕ ਰਿਸ਼ਤੇਦਾਰ ਗੁਰਮੁੱਖ ਸਿੰਘ ਨਾਲ ਮਿਲ ਕੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਅੰਮ੍ਰਿਤਪਾਲ ਨੇ ਆਪਣੇ ਦੋਸਤ ਦਾ ਸਾਥ ਲੈ ਕੇ ਅਜੀਤਪਾਲ ਦੀ ਲਾਸ਼ ਨੂੰ ਆਪਣੀ ਗੱਡੀ 'ਚ ਰੱਖ ਅੰਮ੍ਰਿਤਸਰ ਹਸਪਤਾਲ ਇਲਾਜ ਕਰਵਾਉਣ ਦੇ ਨਾਮ 'ਤੇ ਲੈ ਗਿਆ । ਜਿਸ ਤੋਂ ਬਾਅਦ ਦੋਸ਼ੀ ਨੇ ਆਪਣੀ ਗੱਡੀ 'ਤੇ ਖੁਦ ਫਾਇਰ ਕਰਕੇ ਇਹ ਕਹਾਣੀ ਬਣਾਈ ਕਿ ਕਿਸੇ ਅਣਪਛਾਤੇ ਵਿਅਕਤੀਆਂ ਨੇ ਉਨ੍ਹਾਂ 'ਤੇ ਹਮਲਾ ਕੀਤਾ । ਫਿਲਹਾਲ ਪੁਲਿਸ ਨੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ ।