by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : UP ਦੇ ਬਹਿਰਾਇਚ 'ਚ ਵੱਡਾ ਹਾਦਸਾ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ, ਦੱਸਿਆ ਜਾ ਰਿਹਾ ਕਿ ਰੋਡਵੇਜ਼ ਬੱਸ ਤੇ ਟਰੱਕ ਦੀ ਭਿਆਨਕ ਟੱਕਰ ਨਾਲ 6 ਲੋਕਾਂ ਦੀ ਮੌਤ ਹੋ ਗਈ ਜਦਕਿ 15 ਤੋਂ ਵੱਧ ਲੋਕ ਜਖ਼ਮੀ ਹੋ ਗਏ ਹਨ। ਜਖ਼ਮੀਆਂ ਨੂੰ ਮੌਕੇ 'ਤੇ ਨਿੱਜੀ ਹਸਪਤਾਲ ਦਾਖਲ ਕਰਵਾਇਆ ਗਿਆ । ਜਾਣਕਾਰੀ ਅਨੁਸਾਰ ਇਹ ਤੇਜ਼ ਰਫ਼ਤਾਰ ਟਰੱਕ ਨੇ ਲਖਨਊ ਦੀ ਰੋਡਵੇਜ਼ ਬੱਸ ਨੂੰ ਟੱਕਰ ਮਾਰ ਦਿੱਤੀ। ਇਹ ਹਾਦਸਾ ਜਵਰਲ ਥਾਣਾ ਦੇ ਖੇਤਰ ਕੋਲ ਵਾਪਰਿਆ ਹੈ । ਟਰੱਕ ਚਾਲਕ ਸਮੇਤ 6 ਲੋਕਾਂ ਦੀ ਮੌਤ ਹੋਈ ਹੈ ।ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ।