by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ ): ਲੁਧਿਆਣਾ ਅਧੀਨ ਪੈਂਦੇ ਬਸੰਤ ਪਾਰਕ ਤੋਂ ਇਕ ਸ਼ਰਮਸਾਰ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿਥੇ ਇਕ ਨੌਜਵਾਨ ਵਲੋਂ ਜਰਮਨ ਸ਼ੈਫਰਡ ਕੁੱਤੀ ਨੂੰ ਹਵਸ ਦਾ ਸ਼ਿਕਾਰ ਬਣਾਇਆ ਗਿਆ । ਸ਼ਿਕਾਇਤਕਰਤਾ ਜਗਤਾਰ ਸਿੰਘ ਨੇ ਦੱਸਿਆ ਕਿ ਉਹ ਕਿਸੇ ਵਿਆਹ ਸਮਾਗਮ 'ਚ ਗਿਆ ਸੀ ਕਿ ਉਸ ਦਾ ਗੁਆਂਢੀ ਕੰਧ ਟੱਪ ਕੇ ਉਸ ਦੇ ਘਰ 'ਚ ਦਾਖਲ ਹੋ ਗਿਆ ਤੇ ਉਸ ਦੀ ਕੁੱਤੀ ਜਰਮਨ ਸ਼ੈਫਰਡ ਨਾਲ ਉਸ ਨੇ ਜ਼ਬਰ -ਜਨਾਹ ਕੀਤਾ। ਉਸ ਨੇ ਦੱਸਿਆ ਕਿ ਉਨ੍ਹਾਂ ਦੀ ਕੁੱਤੀ ਆਵਾਜ਼ ਸੁਣ ਕੇ ਉਸ ਦਾ ਭਤੀਜਾ ਮੌਕੇ 'ਤੇ ਪਹੁੰਚਿਆ ਤੇ ਉਸ ਨੇ ਦੇਖਿਆ ਕਿ ਗੁਆਂਢੀ ਰੋਹਿਤ ਕੁਮਾਰ ਕੁੱਤੀ ਨਾਲ ਜ਼ਬਰ ਜਨਾਹ ਕਰ ਰਿਹਾ ਸੀ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰਕੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ।