by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸ਼ਿਕਾਗੋ ਤੋਂ ਦਿਲ -ਦਹਿਲਾਉਣ ਵਾਲੀ ਖ਼ਬਰ ਸਾਹਮਣੇ ਆ ਰਹੀ ਹੈ, ਜਿਥੇ ਇੱਕ ਘਰ 'ਚੋ 5 ਲੋਕਾਂ ਦੀਆਂ ਲਾਸ਼ਾ ਮਿਲੀਆਂ । ਪੁਲਿਸ ਨੇ ਸ਼ੱਕ ਜ਼ਾਹਿਰ ਕੀਤਾ ਹੈ ਕਿ ਇਹ ਘਰੇਲੂ ਘਟਨਾ ਹੋ ਸਕਦੀ ਹੈ। ਪੁਲਿਸ ਅਧਿਕਾਰੀ ਨੇ ਕਿਹਾ ਕਿ ਉਨ੍ਹਾਂ ਨੂੰ ਇਕ ਔਰਤ ਦਾ ਫੋਨ ਆਇਆ ਸੀ, ਜਿਸ ਨੇ ਹਾਲ- ਚਾਲ ਪੁੱਛਣ ਤੋਂ ਬਾਅਦ ਅਧਿਕਾਰੀਆਂ ਨੂੰ ਇਕ ਪਰਿਵਾਰ ਦੇ ਘਰ ਜਾਣ ਲਈ ਕਿਹਾ ਜਦੋ ਅਧਿਕਾਰੀ ਮੌਕੇ 'ਤੇ ਪਹੁੰਚੇ ਤਾਂ ਉਨ੍ਹਾਂ ਨੇ ਦਰਵਾਜ਼ਾ ਖੋਲਣ ਦੀ ਕੋਸ਼ਿਸ਼ ਕੀਤੀ, ਜੋ ਕਿ ਅੰਦਰ ਤੋਂ ਬੰਦ ਹੋਣ ਕਾਰਨ ਦਰਵਾਜ਼ਾ ਤੋੜਨਾ ਪਿਆ , ਜਿੱਥੇ ਉਨ੍ਹਾਂ ਨੂੰ 5 ਲੋਕਾਂ ਦੀਆਂ ਲਾਸ਼ਾ ਮਿਲੀਆਂ ਹਨ। ਫਿਲਹਾਲ ਪੁਲਿਸ ਨੇ ਮ੍ਰਿਤਕਾਂ ਦੇ ਨਾਵਾਂ ਦਾ ਖੁਲਾਸਾ ਨਹੀ ਕੀਤਾ । ਪੁਲਿਸ ਵਲੋਂ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ।