ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਉਨ੍ਹਾਂ ਦੇ ਮਾਪਿਆਂ ਵਲੋਂ ਲਗਾਤਾਰ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ। ਇਸ ਦੌਰਾਨ ਹੁਣ ਸਿੱਧੂ ਦੇ ਪਿਤਾ ਬਲਕੌਰ ਸਿੰਘ ਨੇ ਲਾਈਵ ਹੋ ਕੇ ਸਰਕਾਰ ਕੋਲੋਂ ਕਈ ਸਵਾਲ ਪੁੱਛੇ ਹਨ। ਉਨ੍ਹਾਂ ਨੇ ਇਨਸਾਫ ਦੀ ਮੰਗ ਕਰਦੇ ਕਿਹਾ ਸਾਡੇ ਕੋਲੋਂ ਜਿਹੜਾ ਟੈਕਸ ਲੈਂਦੇ ਉਹ ਗੈਂਗਸਟਰਾਂ 'ਤੇ ਇਨਾਮ ਰੱਖਕੇ, ਉਨ੍ਹਾਂ ਨੂੰ ਫੜਿਆ ਜਾਵੇ। ਉਨ੍ਹਾਂ ਨੇ ਕਿਹਾ ਸਰਕਾਰ ਪੰਜਾਬ ਦੇ ਨੌਜਵਾਨਾਂ ਦੀ ਜਵਾਨੀ ਗੈਂਗਸਟਰਾਂ ਦੇ ਹਵਾਲੇ ਕਰ ਰਹੀ ਹੈ। ਸਿੱਧੂ ਦੇ ਪਿਤਾ ਨੇ ਲਾਈਵ ਹੋ ਕੇ ਭਾਵੁਕ ਮਨ ਨਾਲ ਕਿਹਾ ਗੈਂਗਸਟਰ ਗੋਲਡੀ ਕੋਈ ਬਾਹਲੀ ਵੱਡੀ ਚੀਜ਼ ਨਹੀਂ ਹੈ, ਸਰਕਾਰ ਗੋਲਡੀ ਬਰਾੜ 'ਤੇ ਰੱਖੇ ਇਨਾਮ, ਮੈ ਆਪਣੀ ਜੇਬ 'ਚੋ ਦੇਵਾਂਗਾ 2 ਕਰੋੜ ਰੁਪਏ, ਮੈਨੂੰ ਸੁਰੱਖਿਆ ਦੀ ਕੋਈ ਲੋੜ ਨਹੀਂ । ਉਨ੍ਹਾਂ ਨੇ ਕਿਹਾ ਜਲਦ ਤੋਂ ਜਲਦ ਗੈਂਗਸਟਰ ਗੋਲਡੀ ਬਰਾੜ ਨੂੰ ਗ੍ਰਿਫਤਾਰ ਕੀਤਾ ਜਾਵੇ । ਦੱਸਿਆ ਜਾ ਰਿਹਾ ਕਿ ਅੰਮ੍ਰਿਤਸਰ ਦੇ ਗੁਰੂਦੁਆਰਾ ਸਾਹਿਬ ਪਹੁੰਚ ਸਿੱਧੂ ਦੇ ਪਿਤਾ ਬਲਕੌਰ ਸਿੰਘ ਨੇ ਲੋਕਾਂ ਨੂੰ ਕਿਹਾ ਮੈ ਤੁਹਾਡਾ ਧੰਨਵਾਦ ਕਰਦਾ ਹਾਂ ਕਿ ਤੁਸੀਂ ਦੁੱਖ ਨੂੰ ਘੱਟ ਕਰਨ 'ਚ ਸਹਾਈ ਹੋਏ ਹੋ।
by jaskamal