ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ 'ਚ ਮਾਸਟਰਮਾਇੰਡ ਗੋਲਡੀ ਬਰੈਡ ਨੂੰ ਅਮਰੀਕਾ ਦੇ ਕੈਲੀਫੋਰਨੀਆ 'ਚ ਗ੍ਰਿਫਤਾਰ ਕਰ ਲਿਆ ਗਿਆ ਹੈ। ਗੈਂਗਸਟਰ ਗੋਲਡੀ ਬਰਾੜ ਦੀ ਗ੍ਰਿਫਤਾਰੀ ਤੋਂ ਬਾਅਦ ਸਿੱਧੂ ਦੇ ਪਿਤਾ ਬਲਕੌਰ ਸਿੰਘ ਨੇ ਵੱਡਾ ਬਿਆਨ ਦਿੰਦੇ ਕਿਹਾ ਮੈਨੂੰ ਹਾਲੇ ਵਿਸ਼ਵਾਸ਼ ਨਹੀ ਹੋ ਰਿਹਾ ਪਰ ਪ੍ਰਮਾਤਮਾ ਕਰੇ ਇਹ ਗੱਲ ਸੱਚ ਹੋਵੇ। ਜੇਕਰ ਗੋਲਡੀ ਬਰਾੜ ਗ੍ਰਿਫਤਾਰ ਹੋ ਗਿਆ ਤਾਂ ਮੈ ਪ੍ਰਮਾਤਮਾ ਦਾ ਧੰਨਵਾਦ ਕਰਦਾ ਹਾਂ। ਜਿਨ੍ਹਾਂ ਨੇ ਲੱਖਾਂ ਲੋਕਾਂ ਦੀਆਂ ਦੁਆਵਾਂ ਸੁਣੀਆਂ ਹਨ । ਉਨ੍ਹਾਂ ਨੇ ਕਿਹਾ ਗੋਲਡੀ ਬਰਾੜ ਪੰਜਾਬ ਨੂੰ ਬਰਬਾਦ ਕਰ ਰਿਹਾ ਹੈ। ਇਸ ਨੂੰ ਫਾਂਸੀ ਦੇਣੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਲਾਰੈਂਸ ਬਿਸ਼ਨੋਈ ਤੇ ਗੈਂਗਸਟਰ ਗੋਲਡੀ ਬਰਾੜ ਨੂੰ ਆਹਮੋ -ਸਾਹਮਣੇ ਬਿਠਾ ਕੇ ਪੁੱਛਗਿੱਛ ਕੀਤੀ ਜਾਵੇ। ਜ਼ਿਕਰਯੋਗ ਹੈ ਕਿ ਸਿੱਧੂ ਦੇ ਪਿਤਾ ਬਲਕੌਰ ਸਿੰਘ ਨੇ ਗੋਲਡੀ ਬਰਾੜ ਦੇ ਫੜੇ ਨਾ ਜਾਣ 'ਤੇ ਨਾਰਾਜ਼ਗੀ ਜ਼ਾਹਿਰ ਕੀਤੀ ਸੀ । ਉਨ੍ਹਾਂ ਨੇ ਸਰਕਾਰ ਨੂੰ ਮੰਗ ਕਰਦੇ ਕਿਹਾ ਕਿ ਗੋਲਡੀ ਬਰਾੜ ਨੂੰ ਫੜਨ ਵਾਲੇ ਨੂੰ 2 ਕਰੋੜ ਰੁਪਏ ਦਾ ਇਨਾਮ ਮੈ ਆਪਣੇ ਕੋਲੋਂ ਦੇਵਾਂਗਾ।
by jaskamal