by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸਿੱਧੂ ਮੂਸੇਵਾਲਾ ਕਤਲ ਮਾਮਲੇ 'ਚ ਮਾਸਟਰਮਾਇੰਡ ਗੈਂਗਸਟਰ ਗੋਲਡੀ ਬਰਾੜ ਨੂੰ ਅਮਰੀਕਾ ਦੇ ਕੈਲੀਫੋਰਨੀਆ ਤੋਂ ਗ੍ਰਿਫਤਾਰ ਕੀਤਾ ਗਿਆ। ਜਿਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। CM ਮਾਨ ਨੇ ਕਿਹਾ ਜਲਦ ਹੀ ਗੈਂਗਸਟਰ ਗੋਲਡੀ ਬਰਾੜ ਨੂੰ ਪੰਜਾਬ ਲਿਆਂਦਾ ਜਾਵੇਗਾ । ਉਨ੍ਹਾਂ ਨੇ ਕਿਹਾ ਗੋਲਡੀ ਬਰਾੜ ਕਈ ਅਪਰਾਧਿਕ ਮਾਮਲਿਆਂ 'ਚ ਸ਼ਾਮਲ ਹੈ, ਜਿਸ ਨੂੰ ਹੁਣ ਕਾਬੂ ਕਰ ਲਿਆ ਗਿਆ । CM ਮਾਨ ਨੇ ਕਿਹਾ ਗੋਲਡੀ ਬਰਾੜ ਨੂੰ ਲੈ ਕੇ ਕੈਲੀਫੋਰਨੀਆ ਵਲੋਂ ਸਾਡੇ ਨਾਲ ਬਕਾਇਦਾ ਸੰਪਰਕ ਵੀ ਕੀਤਾ ਗਿਆ ।ਦੱਸ ਦਈਏ ਕਿ ਗੁਜਰਾਤ ਚੋਣ ਪ੍ਰਚਾਰ ਦੌਰਾਨ ਮੁੱਖ ਮੰਤਰੀ ਮਾਨ ਨੇ ਗੱਲ ਕਰਦੇ ਕਿਹਾ ਗੋਲਡੀ ਨੂੰ ਪੰਜਾਬ ਲਿਆਂਦਾ ਜਾਵੇਗਾ ।ਉਸ ਨੂੰ ਸਖਤ ਸਜ਼ਾ ਦੇ ਕੇ ਪੀੜਤ ਪਰਿਵਾਰ ਨੂੰ ਇਨਸਾਫ ਦਿਵਾਇਆ ਜਾਵੇਗਾ । CM ਮਾਨ ਨੇ ਕਾਂਗਰਸ ਤੇ ਭਾਜਪਾ 'ਤੇ ਹਮਲਾ ਕਰਦੇ ਕਿਹਾ ਇਨ੍ਹਾਂ ਦੀ ਸਰਕਾਰ ਨੇ ਹੀ ਗੈਂਗਸਟਰਾਂ ਨੂੰ ਹੋਰ ਉਤਸ਼ਾਹ ਦਿੱਤਾ ਹੈ।