ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪਟਿਆਲਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿਥੇ ਇਕ ਲੜਾਈ ਦੇ ਚਲਦੀਆਂ ਵਿਅਕਤੀ ਦਾ ਸੁਆ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਦਵਿੰਦਰ ਸਿੰਘ ਵਾਸੀ ਪਿੰਡ ਚੋਰੇ ਦੇ ਰੂਪ 'ਚ ਹੋਈ ਹੈ। ਦੱਸਿਆ ਜਾ ਰਿਹਾ ਕਿ ਦਵਿੰਦਰ ਸਿੰਘ ਪਟਿਆਲਾ ਦੇ ਰੇਲਵੇ ਸਟੇਸ਼ਨ ਕੋਲ ਪੈਂਦੇ ਠੇਕੇ 'ਤੇ ਆਇਆ ਸੀ, ਜਿਥੇ ਉਸ ਦੇ 2 ਦੋਸਤ ਵੀ ਮੌਜੂਦ ਸੀ। ਇਸ ਦੌਰਾਨ ਉਸ ਦੀ ਕੁਝ ਅਣਪਛਾਤੇ ਵਿਅਕਤੀਆਂ ਨਾਲ ਲੜਾਈ ਹੋ ਗਈ ।
ਲੜਾਈ ਦੌਰਾਨ ਇਕ ਵਿਅਕਤੀ ਨੇ ਦਵਿੰਦਰ 'ਤੇ ਸੁਆ ਮਾਰ ਕੇ ਹਮਲਾ ਕਰ ਦਿੱਤਾ। ਸੁਆ ਦਵਿੰਦਰ ਦੀ ਛਾਤੀ 'ਚ ਲਗ ਗਿਆ। ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪੁਲਿਸ ਨੇ ਮ੍ਰਿਤਕ ਦੇ ਭਰਾ ਕੁਲਵਿੰਦਰ ਸਿੰਘ ਨੇ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਵਾ ਦਿੱਤਾ । ਜਿਸ ਦੇ ਆਧਾਰ 'ਤੇ ਅਗੇ ਦੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ। ਪੁਲਿਸ ਵਲੋਂ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ। ਮ੍ਰਿਤਕ ਡਰਾਈਵਰੀ ਦਾ ਕੰਮ ਕਰਦਾ ਸੀ ਤੇ ਉਸ ਦੀ 2 ਮਹੀਨੇ ਦੀ ਬੱਚੀ ਵੀ ਹੈ ।