by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮੱਧ ਕੋਲੰਬੀਆ 'ਚ ਭਾਰੀ ਮੀਂਹ ਕਾਰਨ ਜ਼ਮੀਨ ਖਿਸਕਣ ਨਾਲ ਇਕ ਬੱਸ ਤੇ 2 ਹੋਰ ਵਾਹਨ ਮਲਬੇ 'ਚ ਦੱਬ ਗਏ। ਇਸ ਘਟਨਾ ਨਾਲ 33 ਲੋਕਾਂ ਦੀ ਮੌਤ ਹੋ ਗਈ ਜਦਕਿ ਕਈ ਹੋਰ ਲੋਕ ਹਾਲੇ ਵੀ ਫਸੇ ਹੋਏ ਹਨ। ਜਿਨ੍ਹਾਂ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਹਾਦਸੇ ਦੌਰਾਨ ਕਈ ਲੋਕ ਜਖਮੀ ਹੋ ਗਏ ਹਨ। ਕੋਲੰਬੀਆ ਦੇ ਗ੍ਰਹਿ ਮੰਤਰੀ ਨੇ ਦੱਸਿਆ ਕਿ ਅਸੀਂ 3 ਨਾਬਾਲਗਾਂ ਸਮੇਤ 33 ਮ੍ਰਿਤਕਾਂ ਦੀ ਪਛਾਣ ਕੀਤੀ ਹੈ। ਫਿਲਹਾਲ ਹੁਣ ਤੱਕ 9 ਲੋਕਾਂ ਨੂੰ ਬਚਾ ਲਿਆ ਗਿਆ । ਜਿਨ੍ਹਾਂ 'ਚੋ 4 ਲੋਕਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਰਾਸ਼ਟਰਪਤੀ ਗੁਸਤਾਵੋ ਨੇ ਟਵੀਟ ਕੀਤਾ ਕਿ ਮ੍ਰਿਤਕਾਂ 'ਚ 3 ਬੱਚੇ ਹਨ। ਕਈ ਲੋਕਾਂ ਨੂੰ ਬਚਾ ਕੇ ਨਿੱਜੀ ਹਸਪਤਾਲ ਦਾਖਲ ਕਰਵਾਇਆ ਗਿਆ । ਪੀੜਤ ਪਰਿਵਾਰਾਂ ਨੂੰ ਸਰਕਾਰ ਦਾ ਪੂਰਾ ਸਮਰਥਨ ਮਿਲੇਗਾ।