by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ): ਸਿੱਧੂ ਮੂਸੇਵਾਲਾ ਦਾ 29 ਮਈ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਪੁਲਿਸ ਵਲੋਂ ਕਾਫੀ ਦੋਸ਼ੀਆਂ ਨੂੰ ਹਿਰਾਸਤ 'ਚ ਲਿਆ ਗਿਆ। ਇਸ ਮਾਮਲੇ ਨੂੰ ਲੈ ਕੇ ਪੁਲਿਸ ਨੇ ਪੰਜਾਬੀ ਕਲਾਕਾਰਾਂ ਕੋਲੋਂ ਵੀ ਪੁੱਛਗਿੱਛ ਕਰਨੀ ਸ਼ੁਰੂ ਕੀਤੀ ਹੈ। ਦੱਸ ਦਈਏ ਕਿ ਇਨ੍ਹਾਂ ਗਾਇਕਾਂ 'ਚੋ ਇਕ ਨਾਮ ਬੱਬੂ ਮਾਨ ਦਾ ਵੀ ਹੈ ,ਜਿਨ੍ਹਾਂ ਨੂੰ ਪੁੱਛਗਿੱਛ ਲਈ ਬੁਲਾਇਆ ਗਿਆ ਹੈ । ਕਈ ਵੱਡੇ -ਵੱਡੇ ਪ੍ਰਸਿੱਧ ਕਲਾਕਾਰਾਂ ਕੋਲੋਂ ਐਨ. ਸੀ. ਬੀ ਪਹਿਲਾਂ ਵੀ ਪੁੱਛਗਿੱਛ ਕਰ ਚੁੱਕੀ ਹੈ। ਹੁਣ ਪੁਲਿਸ ਵਲੋਂ ਪ੍ਰਸਿੱਧ ਗਾਇਕ ਬੱਬੂ ਮਾਨ ਕੋਲੋਂ ਜਾਂਚ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਸਿੱਧੂ ਦੇ ਕਤਲ ਮਾਮਲੇ ਨੂੰ ਲੈ ਕੇ ਗਾਇਕਾ ਅਫਸਾਨਾ ਖਾਨ ਤੇ ਮਨਕੀਰਤ ਸਮੇਤ ਹੋਰ ਵੀ ਗਾਇਕਾਂ ਤੋਂ ਪੁੱਛਗਿੱਛ ਹੋ ਚੁੱਕੀ ਹੈ ।