ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸ੍ਰੀ ਅਕਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪ੍ਰਬੰਧਕੀ ਕਮੇਟੀ ਨੂੰ ਤਲਬ ਕੀਤਾ ਗਿਆ। ਇਸ ਮੌਕੇ 'ਤੇ ਪ੍ਰਬੰਧਕ ਕਮੇਟੀ ਦੇ ਮੈਬਰ ਹਰਬੰਸ ਸਿੰਘ,ਗੋਬਿੰਦ ਸਿੰਘ, ਜਗਜੋਤ ਸਿੰਘ, ਇੰਦਰਜੀਤ ਸਿੰਘ ਪੇਸ਼ ਹੋਏ ਹਨ। ਰਾਜਾ ਸਿੰਘ, ਡਾਕਟਰ ਗੁਰਮੀਤ ਸਿੰਘ ਪੇਸ਼ ਨਹੀ ਹੋਏ। ਇੰਦਰਜੀਤ ਸਿੰਘ ਨੂੰ ਤਨਖਾਹੀਆ ਹੋਣ ਕਾਰਨ ਵਾਪਸ ਭੇਜ ਦਿੱਤਾ ਗਿਆ। ਦੱਸ ਦਈਏ ਕਿ ਪਟਨਾ ਸਾਹਿਬ ਕਮੇਟੀ 'ਚ 15 ਮੈਬਰ ਹੁੰਦੇ ਹਨ।
ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ 'ਚ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਗਿਆਨੀ ਸੁਲਤਾਨ ਸਿੰਘ ਸਮੇਤ ਹੋਰ ਵੀ ਮੈਬਰ ਸ਼ਾਮਲ ਹਨ। ਜ਼ਿਕਰਯੋਗ ਹੈ ਕਿ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਮੈਬਰਾਂ ਨੂੰ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸ਼੍ਰੀ ਅਕਾਲ ਤਖਤ ਵਲੋਂ ਆਦੇਸ਼ ਜਾਰੀ ਕੀਤੇ ਗਏ ਕਿ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਸਮੂਹ ਮੌਜੂਦਾ ਮੈਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਪੇਸ਼ ਹੋਣ ਲਈ ਕਿਹਾ ਸੀ। ਉਨ੍ਹਾਂ ਨੇ ਕਿਹਾ ਸੀ ਕਿ ਜੇਕਰ ਕੋਈ ਮੈਬਰ ਹਾਜ਼ਰ ਨਹੀ ਹੁੰਦਾ ਤਾਂ ਉਸ ਦੇ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ ।