by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਬੀਤੀ ਦਿਨੀਂ ਜਲੰਧਰ ਦੇ ਨਕੋਦਰ ਵਿਖੇ ਇਕ ਕੱਪੜਾ ਵਪਾਰੀ ਦਾ ਅਣਪਛਾਤੇ ਵਿਕਅਤੀਆਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ । ਇਸ ਵਾਰਦਾਤ ਦੌਰਾਨ ਕੱਪੜਾ ਵਪਾਰੀ ਦਾ ਗੰਨਮੈਨ ਗੰਭੀਰ ਜਖ਼ਮੀ ਹੋ ਗਿਆ ਸੀ, ਜਿਸ ਦੀ ਇਲਾਜ਼ ਦੌਰਾਨ ਮੌਤ ਹੋ ਗਈ । ਦੱਸਿਆ ਜਾ ਰਿਹਾ ਕਿ ਕੁਝ ਦਿਨ ਪਹਿਲਾਂ ਕੱਪੜਾ ਵਾਪਰੀ ਕੋਲੋਂ 30 ਲੱਖ ਰੁਪਏ ਦੀ ਫਿਰੌਤੀ ਮੰਗੀ ਗਈ ਸੀ। ਫਿਰੌਤੀ ਨਾ ਦੇਣ 'ਤੇ ਉਸ ਨੂੰ ਜਾਨੋ ਮਾਰਨ ਦੀ ਧਮਕੀ ਦਿੱਤੀ ਗਈ ।ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਸੀ ।ਪੁਲਿਸ ਅਧਿਕਾਰੀਆਂ ਨੇ ਕਿਹਾ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਨੂੰ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ । CM ਮਾਨ ਨੇ ਟਵੀਟ ਕਰ ਕਿਹਾ ਕਿ ਗੰਨਮੈਨ ਮਨਦੀਪ ਸਿੰਘ ਨੇ ਡਿਊਟੀ ਦੌਰਾਨ ਕੁਰਬਾਨੀ ਦਿੱਤੀ ਹੈ। ਪੰਜਾਬ ਸਰਕਾਰ ਮਨਦੀਪ ਸਿੰਘ ਨੂੰ 1 ਕਰੋੜ ਰੁਪਏ ਦੀ ਗ੍ਰੇਸ਼ੀਆ ਰਾਸ਼ੀ ਦੇਵੇਗੀ। ਇਸ ਦੇ ਨਾਲ ਹੀ HDFC ਬੈਂਕ ਵਲੋਂ ਮਨਦੀਪ ਸਿੰਘ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦਾ ਬੀਮਾ ਭੁਗਤਾਨ ਕੀਤਾ ਜਾਵੇਗਾ ।