by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ਦੇ ਪਠਾਨਕੋਟ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿਥੇ ਇੱਕ ਟਰੱਕ ਨੇ ਪੁਲਿਸ ਦੀ ਗੱਡੀ ਨੂੰ ਟੱਕਰ ਮਾਰ ਦਿੱਤੀ ਹੈ। ਜਿਸ ਹਾਦਸੇ ਦੌਰਾਨ ਇੱਕ ਗੱਡੀ ਪਲਟ ਗਈ ਤੇ ਉਸ 'ਚ ਬੈਠੇ ਪੁਲਿਸ ਮੁਲਾਜ਼ਮ ਗੰਭੀਰ ਜਖ਼ਮੀ ਹੋ ਗਏ ਹਨ। ਦੱਸਿਆ ਜਾ ਰਿਹਾ ਕਿ ਪੁਲਿਸ ਕਾਰ 'ਚ DSP ਸਵਾਰ ਸੀ। ਜਿਨ੍ਹਾਂ ਨੂੰ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਇਸ ਘਟਨਾ ਦੀ ਸੂਚਨਾ ਮਿਲੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਟਰੱਕ ਡਰਾਈਵਰ ਨੂੰ ਗ੍ਰਿਫਤਾਰ ਕਰ ਲਿਆ ਹੈ ।