by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ ): ਲੁਧਿਆਣਾ 'ਚ ਇੱਕ ਕਰਿਆਨੇ ਦੀ ਦੁਕਾਨ 'ਚ ਜ਼ਬਰਦਸਤ ਧਮਾਕਾ ਹੋ ਗਿਆ । ਇਸ ਧਮਾਕੇ ਦੌਰਾਨ 1 ਬਜ਼ੁਰਗ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਕਿ ਧਮਾਕਾ ਸ਼ਾਰਟ ਸਰਕਟ ਹੋਣ ਕਾਰਨ ਹੋਇਆ ਹੈ। ਦੱਸਿਆ ਜਾ ਰਿਹਾ ਅੱਗ ਦੁਕਾਨਦਾਰ ਦੇ ਕੱਪੜਿਆਂ ਨੂੰ ਲੱਗ ਗਈ ਤੇ ਦੇਖਦੇ ਹੀ ਦੇਖਦੇ ਅੱਗ ਦੇ ਦੁਕਾਨ ਦਾ ਸਾਰਾ ਸਾਮਾਨ ਆਪਣੀ ਲਪੇਟ 'ਚ ਲੈ ਲਿਆ। ਲੋਕਾਂ ਨੇ ਮਿਲੇ ਕੇ ਅੱਗ ਨੂੰ ਬੁਝਾਉਣ ਦੀ ਕੋਸ਼ਿਸ਼ ਕੀਤੀ। ਜਿਸ ਤੋਂ ਬਾਅਦ ਇਲਾਕੇ ਦੇ ਲੋਕਾਂ ਨੇ ਫਾਇਰ ਬ੍ਰਿਗੇਡ ਨੂੰ ਇਸ ਘਟਨਾ ਦੀ ਸੂਚਨਾ ਦਿੱਤੀ। ਫਿਲਹਾਲ ਅੱਗ 'ਤੇ ਕਾਬੂ ਪਾ ਲਿਆ ਗਿਆ ਹੈ। ਅੱਗ 'ਚ ਮਰਨ ਵਾਲੇ ਦੀ ਪਛਾਣ ਮਹਿੰਦਰਪਾਲ ਦੇ ਰੂਪ 'ਚ ਹੋਈ ਹੈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।