by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ਦੇ ਲਟੀਫਪੁਰਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿਥੇ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਪੁਲਿਸ ਤੇ ਲੋਕ ਆਹਮੋ -ਸਾਹਮਣੇ ਹੋ ਗਏ ਹਨ। ਇਸ ਤੋਂ ਬਾਅਦ ਮਾਹੌਲ ਕਾਫੀ ਤਣਾਅਪੂਰਨ ਬਣ ਗਿਆ ਹੈ। ਦੱਸ ਦਈਏ ਕਿ ਪੂਰੇ ਇਲਾਕੇ ਨੂੰ ਪੁਲਿਸ ਛਾਉਣੀ 'ਚ ਤਬਦੀਲ ਕਰ ਦਿੱਤਾ ਗਿਆ ।
ਨਾਜਾਇਜ਼ ਕਬਜ਼ੇ ਹਟਾਉਣ ਦੀ ਕਾਰਵਾਈ ਇੰਪਰੂਵਮੈਂਟ ਟਰੱਸਟ ਵਿਭਾਗ ਵਲੋਂ ਕੀਤੀ ਜਾ ਰਹੀ ਹੈ। ਇਸ ਦੌਰਾਨ ਇਲਾਕੇ ਦੇ ਲੋਕਾਂ ਵਲੋਂ ਪੁਲਿਸ ਦਾ ਵਿਰੋਧ ਕੀਤਾ ਜਾ ਰਿਹਾ ਹੈ। ਜਿਸ ਕਾਰਨ ਮਾਡਲ ਟਾਊਨ ਨੂੰ ਜਾਣ ਵਾਲੇ ਸਾਰੇ ਰਸਤੇ ਬੰਦ ਕਰ ਦਿੱਤੇ ਗਏ ਹਨ । ਇਸ ਦੌਰਾਨ ਇਕ ਔਰਤ ਨੇ ਖੁਦ ਨੂੰ ਅੱਗ ਲੈ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਵੀ ਕੀਤੀ ਹੈ।ਇਸ ਦੌਰਾਨ ਇਕ ਬਜ਼ੁਰਗ ਨੇ ਰੋਂਦੇ ਦੱਸਿਆ ਕਿ ਸਾਡੇ ਲਈ ਪੰਜਾਬ ਹੁਣ ਪਾਕਿਸਤਾਨ ਬਣ ਗਿਆ ਹੈ। ਪੁਲਿਸ ਵਲੋਂ ਲੋਕਾਂ ਨੂੰ ਘਸੀਟ ਨੇ ਘਰਾਂ ਤੋਂ ਬਾਹਰ ਕੱਢਿਆ ਜਾ ਰਿਹਾ ਹੈ।