by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਬਟਾਲਾ ਰੋਡ 'ਤੇ ਸਥਿਤ ਪਿੰਡ ਦਲੇਰਪੁਰ ਤੋਂ ਇਕ ਦੁੱਖਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਮਿੰਨੀ ਬੱਸ ਤੇ ਕਾਰ ਵਿਚਾਲੇ ਭਿਆਨਕ ਟੱਕਰ ਦੌਰਾਨ ਇਕ ਫੋਜੀ ਜਵਾਨ ਦੀ ਦਰਦਨਾਕ ਮੌਤ ਹੋ ਗਈ। ਜਦਕਿ ਇਸ ਹਾਦਸੇ ਦੌਰਾਨ ਕਈ ਲੋਕ ਜਖ਼ਮੀ ਹੋ ਗਏ ਹਨ। ਜਾਣਕਾਰੀ ਅਨੁਸਾਰ ਇੱਕ ਮਿੰਨੀ ਬੱਸ ਦੇ ਸ਼ਾਮ ਬਟਾਲਾ ਤੋਂ ਕਲਾਨੌਰ ਜਾ ਰਹੀ ਸੀ ਤੇ ਕਲਾਨੌਰ ਸਾਈਡ ਵਲੋਂ ਆ ਰਹੀ ਕਾਰ ਵਿਚਾਲੇ ਭਿਆਨਕ ਟੱਕਰ ਹੋ ਗਈ। ਇਸ ਦੌਰਾਨ ਬੱਸ ਪੂਰੀ ਪਲਟ ਗਈ ਤੇ ਕਾਰ ਦਾ ਵੀ ਭਾਰੀ ਨੁਕਸਾਨ ਹੋ ਗਈ । ਇਸ ਹਾਦਸੇ 'ਚ BSF ਜਵਾਨ ਪਰਮਜੀਤ ਸਿੰਘ ਦੀ ਮੌਕੇ 'ਤੇ ਮੌਤ ਹੋ ਗਈ, ਜੋ ਕਿ ਛੁੱਟੀ ਤੇ ਘਰ ਆਇਆ ਹੋਇਆ ਸੀ । ਜਦਕਿ ਜਖ਼ਮੀਆਂ ਨੂੰ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ । ਪੁਲਿਸ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ।